ਲੁਧਿਆਣਾ (ਰਾਜ)- ਭਗਵਾਨ ਰਿਸ਼ੀ ਵਾਲਮੀਕਿ ਜੀ ਮਹਾਰਾਜ ਖਿਲਾਫ ਕਥਿਤ ਅਪਬਸ਼ਦ ਬੋਲਣ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੇ ਦੋਸ਼ ’ਚ ਰਾਸ਼ਟਰੀ ਨਿਊਜ਼ ਚੈਨਲ ਦੀ ਰਿਪੋਰਟਰ ਅਤੇ ਕਾਰਜਕਾਰੀ ਸੰਪਾਦਕ ਅੰਜਨਾ ਓਮ ਕਸ਼ਯਪ, ਚੈਨਲ ਦੇ ਮੁੱਖ ਸੰਪਾਦਕ ਅਰੁਣ ਪੁਰੀ ਅਤੇ ਲਿਵਿੰਗ ਮੀਡੀਆ ਇੰਡੀਆ ਲਿਮ. ਕੰਪਨੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਅਤੇ ਭਾਵਾਧਸ ਨੇਤਾ ਵਿਜੇ ਦਾਨਵ ਅਤੇ ਚੌਧਰੀ ਯਸ਼ਪਾਲ ਦੀ ਸ਼ਿਕਾਇਤ ’ਤੇ ਕੀਤੀ ਗਈ। ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਤਿੰਨਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਐੱਸ. ਸੀ./ਐੱਸ. ਟੀ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਲਾਜ਼ਮਾਂ ਦਾ ਪਤਾ ਲਗਾਉਣ ’ਚ ਜੁਟੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਪੁਲਸ ਸ਼ਿਕਾਇਤ ’ਚ ਵਿਜੇ ਦਾਨਵ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ’ਤੇ ਰਾਸ਼ਟਰੀ ਨਿਊਜ਼ ਚੈਨਲ ਦੀ ਰਿਪੋਰਟਰ ਅੰਜਨਾ ਓਮ ਕਸ਼ਯਪ ਨੇ ਚੈਨਲ ਦੇ ਅਧਿਕਾਰਤ ਫੇਸਬੁੱਕ ਪੇਜ ’ਤੇ ਭਗਵਾਨ ਵਾਲਮੀਕਿ ਜੀ ਦੇ ਅਕਸ ਨੂੰ ਧੁੰਦਲਾ ਕਰਨ ਵਾਲੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਸ ਪੋਸਟ ਨਾਲ ਪੂਰੇ ਦੇਸ਼ ਦੇ ਵਾਲਮੀਕਿ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਭਾਵਾਧਸ ਨੇਤਾ ਚੌਧਰੀ ਯਸ਼ਪਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਖਿਲਾਫ ਕਿਸੇ ਵੀ ਤਰ੍ਹਾਂ ਦੇ ਅਪਸ਼ਬਦ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਮੰਗ ਕੀਤੀ ਕਿ ਪੁਲਸ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇ ਅਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PSPCL 'ਚ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ, ਸ਼ਿਕਾਇਤਾਂ 'ਤੇ ਤੁਰੰਤ ਹੁੰਦੀ ਕਾਰਵਾਈ
NEXT STORY