ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਕਿਸ਼ਨ ਲਾਲ ਆਹੂਜਾ ਵਾਸੀ ਸਰਦਾਰ ਨਗਰ ਨੇ ਥਾਣਾ ਮੇਹਰਬਾਨ ਵਿਚ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਸੀ ਕਿ ਉਸ ਦੀ ਪਿੰਡ ਡੇਰੀ ਵਿਚ 8 ਕਨਾਲ ਜ਼ਮੀਨ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਇਸ ਜ਼ਮੀਨ 'ਤੇ 21 ਜੂਨ 2024 ਨੂੰ ਗੁਰਦੀਪ ਸਿੰਘ, ਮਹਿੰਦਰ ਸਿੰਘ, ਚਰਨਜੀਤ ਸਿੰਘ, ਕਰਨੈਲ ਸਿੰਘ, ਪਪਰਮਜੀਤ ਸਿੰਘ, ਜਸਵੰਤ ਸਿੰਘ ਕਾਲਾ, ਜਪਨਾਮ ਸਿੰਘ ਨੇ ਉਸ ਦੀ ਜ਼ਮੀਨ 'ਤੇ ਤਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਦੀ ਜ਼ਮੀਨ 'ਤੇ ਖੇਤੀ ਕਰ ਰਹੇ ਲੋਕਾਂ ਨੂੰ ਡਰਾ ਧਮਕਾ ਕੇ ਉੱਥੋਂ ਭਜਾ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਕਰਨ ਮਗਰੋਂ ਵੀ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਮੇਹਰਬਾਨ ਵਿਚ ਮਾਮਲਾ ਦਰਜ ਕਰ ਲਿਆ ਹੈ। ਅਜੇ ਤਕ ਸਾਰੇ ਮੁਲਜ਼ਮ ਫ਼ਰਾਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਤੋ-ਰਾਤ ਗਾਇਬ ਹੋਈ ਘਰ ਦੇ ਬਾਹਰ ਖੜ੍ਹੀ ਕਾਰ, ਮਾਲਕ ਰਹਿ ਗਿਆ ਹੱਕਾ-ਬੱਕਾ
NEXT STORY