ਫ਼ਤਹਿਗੜ੍ਹ ਸਾਹਿਬ (ਵਿਪਨ): ਨਾਬਾਲਿਗ ਬੱਚਿਆਂ ਨੂੰ ਝੂਟੇ ਦੇਣ ਦਾ ਲਾਲਚ ਦੇ ਕੇ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਥਾਣਾ ਬਡਾਲੀ ਆਲਾ ਸਿੰਘ ਵਿਖੇ ਦਰਜ ਕੀਤੇ ਗਏ ਮੁਕੱਦਮੇ ਵਿਚ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਮਹਿਲਾ ਨੇ ਦੋਸ਼ ਲਗਾਏ ਸਨ ਕਿ ਕੁਲਵਿੰਦਰ ਸਿੰਘ 2 ਨਾਬਾਲਿਗ ਬੱਚਿਆਂ ਨੂੰ ਮੋਟਰਸਾਈਕਲ ਤੇ ਝੂਟੇ ਦੇਣ ਅਤੇ ਕੁਝ ਖਵਾ ਕੇ ਲਿਆਉਣ ਦਾ ਲਾਲਚ ਦੇ ਮੋਟਰਸਾਈਕਲ ਤੇ ਬਿਠਾ ਕੇ ਸੁੰਨਸਾਨ ਜਗ੍ਹਾ ਤੇ ਲੈ ਗਿਆ । ਜਿੱਥੇ ਕੁਲਵਿੰਦਰ ਨੇ ਦੋਵਾਂ ਬੱਚਿਆਂ ਨੂੰ ਪਹਿਲਾਂ ਆਪਣੇ ਫੋਨ ਚ ਅਸ਼ਲੀਲ ਵੀਡੀਓ ਦਿਖਾਈ ਤੇ ਫਿਰ ਉਹਨਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਡਾ. ਧਰਮਵੀਰ ਗਾਂਧੀ ਦਾ ਵੱਡਾ ਬਿਆਨ
NEXT STORY