ਮੋਗਾ (ਆਜ਼ਾਦ)-ਮੋਗਾ ਪੁਲਸ ਨੇ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਦੇ ਭਰਾ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਥਾਣਾ ਸਿਟੀ ਮੋਗਾ ’ਚ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਪੋਲਿੰਗ ਏਜੰਟ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਪਿੰਡ ਲੰਡੇ ਕੇ ’ਚ ਸੋਨੂੰ ਸੂਦ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜਦਕਿ ਉਹ ਇਸ ਹਲਕੇ ਦਾ ਵੋਟਰ ਨਹੀਂ ਹੈ।
ਇਹ ਵੀ ਪੜ੍ਹੋ : ਮੁਕੰਦਪੁਰ ’ਚ ਤੇਜ਼ਧਾਰ ਹਥਿਆਰ ਨਾਲ ਪ੍ਰਵਾਸੀ ਮਜ਼ਦੂਰ ਦਾ ਕਤਲ
ਇਸ ’ਤੇ ਮੋਗਾ ਪੁਲਸ ਨੇ ਚੋਣ ਆਬਜ਼ਰਵਰ ਦੇ ਨਿਰਦੇਸ਼ਾਂ ’ਤੇ ਸੋਨੂੰ ਸੂਦ ਦੀ ਗੱਡੀ ਨੂੰ ਜ਼ਬਤ ਕਰ ਲਿਆ ਸੀ ਅਤੇ ਐੱਸ. ਡੀ. ਐੱਮ.-ਕਮ-ਰਿਟਰਨਿਗ ਅਫਸਰ ਸਤਵੰਤ ਸਿੰਘ ਨੇ ਸੋਨੂੰ ਸੂਦ ਦੇ ਘਰ ਦੀ ਵੀਡੀਓ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ। ਮੋਗਾ ਪੁਲਸ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਥਾਣਾ ਸਿਟੀ ਮੋਗਾ ’ਚ ਆਈ. ਪੀ. ਸੀ. ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਮੁਕੰਦਪੁਰ ’ਚ ਤੇਜ਼ਧਾਰ ਹਥਿਆਰ ਨਾਲ ਪ੍ਰਵਾਸੀ ਮਜ਼ਦੂਰ ਦਾ ਕਤਲ
NEXT STORY