ਲੁਧਿਆਣਾ (ਗੌਤਮ)- ਕੇਸਰਗੰਜ ਮੰਡੀ ’ਚ ਫਰਜ਼ੀ ਜੀ. ਐੱਸ. ਟੀ. ਅਧਿਕਾਰੀ ਸਮਝ ਕੇ ਕੁੱਟਮਾਰ ਕਰ ਕੇ ਜ਼ਖਮੀ ਕਰਨ ਦੇ ਦੋਸ਼ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਦਸਮੇਸ਼ ਨਗਰ ਲਲਹੇੜੀ ਰੋਡ, ਖੰਨਾ ਦੇ ਰਹਿਣ ਵਾਲੇ ਹਰਚਰਨ ਸਿੰਘ ਦੇ ਬਿਆਨ ’ਤੇ 15 ਵਿਅਕਤੀਆਂ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
ਪੁਲਸ ਨੂੰ ਦਿੱਤੇ ਬਿਆਨ ’ਚ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਆਸ਼ੀਸ਼ ਵਰਮਾ ਅਤੇ ਗੁਰਜੰਤ ਸਿੰਘ ਦੇ ਨਾਲ ਕੇਸਰਗੰਜ ਮਾਰਕੀਟ ’ਚ ਡ੍ਰਾਈ ਫਰੂਟ ਖਰੀਦਣ ਲਈ ਗਿਆ ਸੀ। ਉਹ ਆਪਣੀ ਕਾਰ ਪਾਰਕ ਕਰ ਕੇ ਬਾਜ਼ਾਰ ਤੋਂ ਸਾਮਾਨ ਖਰੀਦਣ ਲਈ ਚਲੇ ਗਏ। ਉਨ੍ਹਾਂ ਨੇ ਇਕ ਦੁਕਾਨ ਤੋਂ ਡ੍ਰਾਈ ਫਰੂਟ ਖਰੀਦਿਆ, ਜਿਸ ਦਾ ਉਹ ਨਾਮ ਨਹੀਂ ਜਾਣਦਾ, ਜਦੋਂ ਉਹ ਉਸ ਦੁਕਾਨ ’ਤੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਕੁਝ ਸ਼ਰਾਰਤੀ ਲੋਕਾਂ ਨੇ ਫਰਜ਼ੀ ਜੀ. ਐੱਸ. ਟੀ. ਅਧਿਕਾਰੀ ਕਹਿਣਾ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੇ ਉਸੇ ਦੁਕਾਨ ’ਤੇ ਹੋਰਨਾਂ ਦੁਕਾਨਦਾਰਾਂ ਨੂੰ ਵੀ ਬੁਲਾ ਲਿਆ, ਜਿਨ੍ਹਾਂ ਨੇ ਇਕੱਠੇ ਹੋ ਕੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਦੋਂਕਿ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ
ਇਸ ਦੌਰਾਨ ਉਨ੍ਹਾਂ ਦੀ ਕੁੱਟਮਾਰ ਕਾਰਨ ਉਨ੍ਹਾਂ ਦੀ ਦਸਤਾਰ ਵੀ ਉਤਰ ਗਈ। ਕੁੱਟਮਾਰ ਕਰਨ ਵਾਲੇ ਲੋਕਾਂ ਨੇ ਮੌਕੇ ’ਤੇ ਮੀਡੀਆ ਬੁਲਾ ਕੇ ਉਨ੍ਹਾਂ ਦੀ ਵੀਡੀਓਗ੍ਰਾਫੀ ਕਰ ਕੇ ਉਸ ਨੂੰ ਸੋਸ਼ਲ ਮੀਡੀਆ ’ਤੇ ਚਲਾ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਪਬਲਿਕ ’ਚ ਕਾਫੀ ਬੇਇੱਜ਼ਤੀ ਹੋਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲਾਂ ਉਸ ’ਤੇ ਦਬਾਅ ਬਣਾ ਕੇ ਰਾਜ਼ੀਨਾਮਾ ਵੀ ਕਰਵਾ ਦਿੱਤਾ ਗਿਆ ਪਰ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਪੋਸਟ ਪੈਣ ਕਾਰਨ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੋ ਗਏ। ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਕੁੱਟਮਾਰ ਕਰਨ ਵਾਲੇ ਲੋਕਾਂ ਦੀ ਮੌਕੇ ਦੀ ਵੀਡੀਓ ਦਿੱਤੀ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ
NEXT STORY