ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਸ਼ਰਾਬ ਸਮੱਗਲਿੰਗ ਦੇ ਦੋਸ਼ ’ਚ 4 ਵੱਖ-ਵੱਖ ਕੇਸਾਂ ’ਚ 4 ਵਿਅਕਤੀਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪਹਿਲੇ ਕੇਸ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ ਰਾਜੇਸ਼ ਕੁਮਾਰ ਪੁੱਤਰ ਰਾਮ ਕਰਨ ਵਾਸੀ ਨਿਊ ਮਹਿੰਦਰਾ ਕਾਲੋਨੀ ਪਟਿਆਲਾ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐੱਸ. ਆਈ. ਜਰਨੈਲ ਸਿੰਘ ਪੁਲਸ ਪਾਰਟੀ ਸਮੇਤ ਵੱਡੀ ਨਦੀ ਸਨੋਰ ਰੋਡ ਕੋਲ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਪੁਲਸ ਨੇ ਛਾਪਾ ਮਾਰ ਕੇ ਉਸ ਦੇ ਘਰੋਂ ਸ਼ਰਾਬ ਦੀਆਂ ਹਰਿਆਣਾ ਮਾਰਕਾ 48 ਬੋਤਲਾਂ ਬਰਾਮਦ ਕੀਤੀਆਂ।
ਦੂਜੇ ਕੇਸ ’ਚ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਲਦੇਵ ਸਿੰਘ ਪੁੱਤਰ ਬੀਰ ਸਿੰਘ ਵਾਸੀ ਪਿੰਡ ਰਸੂਲਪੁਰ ਜੋੜਾ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐੱਸ. ਆਈ. ਰਾਜਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਪਿੰਡ ਦੌਲਤਪੁਰ ਵਿਖੇ ਮੌਜੂਦ ਸੀ, ਜਿੱਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕੀਤੀਆਂ। ਤੀਜੇ ਕੇਸ ’ਚ ਵੀ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਗੁਰਬਾਜ਼ ਸਿੰਘ ਪੁੱਤਰ ਸ਼ੀਸ਼ਾ ਸਿੰਘ ਵਾਸੀ ਪਿੰਡ ਰਸੂਲਪਰ ਜੋੜਾ ਦੇ ਘਰ ਛਾਪਾ ਮਾਰ ਕੇ 180 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਪੁਲਸ ਮੁਤਾਬਕ ਏ. ਐੱਸ. ਆਈ. ਰਣਧੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਰਸੂਲਪੁਰ ਜੋੜਾ ਵਿਖੇ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਸ਼ਰਾਬ ਵੇਚਣ ਦਾ ਆਦੀ ਹੈ ਤਾਂ ਪੁਲਸ ਨੇ ਛਾਪਾ ਮਾਰ ਕੇ 180 ਲੀਟਰ ਲਾਹਣ ਬਰਾਮਦ ਕੀਤੀ, ਜਿਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਥੇ ਕੇਸ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਐੱਸ. ਐੱਚ. ਓ. ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਗੁਰਵਿੰਦਰ ਸਿੰਘ ਪੁੱਤਰ ਸਿਆਮ ਸਿੰਘ ਵਾਸੀ ਪਿੰਡ ਫਤਿਹਪੁਰ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐੱਸ. ਆਈ. ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਟੀ. ਪੁਆਇੰਟ ਜਹਾਲਾਂ ਮੋੜ ਵਿਖੇ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਕਸੀਦ ਕੇ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਜਦੋਂ ਪੁਲਸ ਨੇ ਛਾਪਾ ਮਾਰਿਆ ਤਾਂ ਨਾਜਾਇਜ਼ ਸ਼ਰਾਬ ਦੀਆਂ 15 ਬੋਤਲਾਂ ਬਰਾਮਦ ਕੀਤੀਆਂ ਗਈਆਂ।
ਨਾਬਾਲਗ ਕੁੜੀ ਨਾਲ ਵਿਆਹ ਕਰਵਾ ਕੇ ਕੀਤਾ ਜਬਰ-ਜ਼ਿਨਾਹ
NEXT STORY