ਖੰਨਾ (ਬਿਪਨ): ਖੰਨਾ 'ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀ.ਸੀ. ਦੇ ਕਤਲ ਕੇਸ ਵਿਚ ਨਵਾਂ ਮੋੜ ਆ ਗਿਆ ਹੈ। ਇਸ ਕੇਸ ਵਿਚ ਪੁਲਸ ਨੇ ਮੁੱਖ ਮੁਲਜ਼ਮ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਆਈ.ਜੀ. ਧਨਪ੍ਰੀਤ ਕੌਰ ਨੇ ਦੱਸਿਆ ਕਿ ਜਿਸ ਲਾਇਸੰਸੀ ਪਿਸਤੌਲ ਨਾਲ ਗੋਲ਼ੀਆਂ ਮਾਰੀਆਂ ਗਈਆਂ ਸਨ, ਉਹ ਵੀ ਬਰਾਮਦ ਕਰ ਲਈਆਂ ਗਈਆਂ ਹਨ। ਇਸ ਕੇਸ ਵਿਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਉਪ ਪ੍ਰਧਾਨ ਤੇਜਿੰਦਰ ਸਿੰਘ ਇਕੋਲਾਹਾ ਤੇ ਉਸ ਦੇ ਭਰਾ ਕੁਲਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਧਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਤਿੰਨਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫ਼ਿਲਹਾਲ ਇਸ ਮਾਮਲੇ ਵਿਚ ਕੋਈ ਸਿਆਸੀ ਰੰਜਿਸ਼ ਸਾਹਮਣੇ ਨਹੀਂ ਆਈ ਹੈ। ਇਹ ਕਤਲ ਨਿੱਜੀ ਦੁਸ਼ਮਣੀ ਕਰਕੇ ਕੀਤਾ ਗਿਆ ਹੈ। ਕੁਝ ਸਮਾਂ ਪਹਿਲਾਂ ਦੋਹਾਂ ਧਿਰਾਂ ਦਾ ਝਗੜਾ ਹੋਇਆ ਸੀ, ਜਿਸ ਨੂੰ ਲੈ ਕੇ ਦੋਹਾਂ ਦੀ ਦੁਸ਼ਮਨੀ ਚਲਦੀ ਆ ਰਹੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ
NEXT STORY