ਲੁਧਿਆਣਾ (ਜ.ਬ.)- ਸਿਵਲ ਹਸਪਤਾਲ ’ਚ ਝਗੜਾ ਕਰਨ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਕਾਰਵਾਈ ਕੀਤੀ ਹੈ। ਪੁਲਸ ਨੇ ਪੀੜਤ ਪੱਖ ਓਮ ਪ੍ਰਕਾਸ਼ ਦੀ ਸ਼ਿਕਾਇਤ ’ਤੇ 3 ਮੁਲਜ਼ਮਾਂ ’ਤੇ ਕੇਸ ਦਰਜ ਕੀਤਾ ਹੈ। ਮੁਲਜ਼ਮ ਪਵਨ, ਅਮਨ ਅਤੇ ਰਵੀ ਹਨ, ਜੋ ਹਬੀਬਗੰਜ ਦੇ ਅਮਰਪੁਰਾ ਦਾ ਰਹਿਣ ਵਾਲਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ
ਪੁਲਸ ਸ਼ਿਕਾਇਤ ਵਿਚ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਘਰ ’ਚ ਬੈਠੇ ਹੋਏ ਸਨ। ਇਸ ਦੌਰਾਨ ਪਵਨ, ਅਮਨ ਅਤੇ ਰਵੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਗਾਲੀ-ਗਲੋਚ ਕਰਨ ਲੱਗੇ। ਜਦੋਂ ਉਨ੍ਹਾਂ ਨੇ ਵਿਰੋਧ ਜਤਾਇਆ ਤਾਂ ਮੁਲਜ਼ਮਾਂ ਨੇ ਪਹਿਲਾਂ ਘਰ ਦੇ ਬਾਹਰ ਖੜ੍ਹਾ ਬਾਈਕ ਤੋੜ ਦਿੱਤਾ ਅਤੇ ਬਾਅਦ ਵਿਚ ਉਨ੍ਹਾਂ ਨਾਲ ਕੁੱਟਮਾਰ ਕਰਨ ਲੱਗੇ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਨੇੜੇ ਗੰਦਾ ਧੰਦਾ! ਪੁਲਸ ਦੀ ਰੇਡ ਨਾਲ ਕੁੜੀ-ਮੁੰਡਿਆਂ ਨੂੰ ਪੈ ਗਈਆਂ ਭਾਜੜਾਂ (ਵੀਡੀਓ)
ਜਦੋਂ ਉਨ੍ਹਾਂ ਦੇ ਪਰਿਵਾਰ ਵਾਲੇ ’ਚ ਬਚਾਅ ਕਰਨ ਲਈ ਆਏ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਵੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਜਦੋਂ ਉਹ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਗਏ ਤਾਂ ਮੁਲਜ਼ਮਾਂ ਨੇ ਹਸਪਤਾਲ ਦੀ ਐਮਰਜੈਂਸੀ ਵਿਚ ਵੀ ਉਨ੍ਹਾਂ ਨਾਲ ਕੁੱਟਮਾਰ ਕੀਤੀ। ਓਧਰ, ਐੱਸ. ਐੱਚ. ਓ. ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਮੰਤਰੀ ਨੇ ਟੈਕਨੀਕਲ ਆਡਿਟ ਅਤੇ ਇੰਸਪੈਕਸ਼ਨ ਵਿੰਗ ਵੱਲੋਂ ਕੀਤੇ ਨਿਰੀਖਣਾਂ ਦਾ ਲਿਆ ਜਾਇਜ਼ਾ
NEXT STORY