ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਕਾਸਾਬਾਦ ਦੇ ਰਹਿਣ ਵਾਲੇ ਵਪਾਰੀ ਕੁਲਦੀਪ ਸਿੰਘ ਧਾਲੀਵਾਲ 'ਤੇ ਹੀ ਹਵਾਈ ਫ਼ਾਇਰ ਕਰਨ ਦਾ ਮਾਮਲਾ ਦਰਜ ਕਰ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਉਹ 1 ਮਾਰਚ ਦੀ ਰਾਤ ਨੂੰ ਇਕ ਵਿਆਹ ਸਮਾਗਮ ਤੋਂ ਸ਼ਾਮਲ ਹੋ ਕੇ ਘਰ ਪਰਤ ਰਿਹਾ ਸੀ। ਰਾਹ ਵਿਚ ਉਸ ਨੂੰ 4 ਅਣਪਛਾਤੇ ਲੋਕ ਸੜਕ ਕੰਢੇ ਖੜ੍ਹੇ ਦਿਖੇ। ਜਦੋਂ ਉਹ ਉਨ੍ਹਾਂ ਕੋਲੋਂ ਗੱਡੀ ਲੈ ਕੇ ਨਿਕਲਣ ਲੱਗਿਆ ਤਾਂ ਉਨ੍ਹਾਂ ਨੇ ਕਾਰ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਉਸ ਨੇ ਜਾਨ ਬਚਾਉਣ ਲਈ ਹਵਾਈ ਫ਼ਾਇਰ ਕਰ ਦਿੱਤੇ। ਪਰ ਹੁਣ ਪੁਲਸ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਖ਼ਿਲਾਫ਼ ਹੀ ਆਰਮਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਤੇ ਮਾਪਿਆਂ ਲਈ ਅਹਿਮ ਖ਼ਬਰ: ਅੱਜ ਹੀ ਕਰ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
ਜਾਂਚ ਅਧਿਕਾਰੀ ਸਬ-ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਗਸ਼ਤ ਦੌਰਾਨ ਇਲਾਕੇ ਵਿਚ ਮੌਜੂਦ ਸੀ ਤੇ ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕੁਲਦੀਪ ਸਿੰਘ ਨੇ 1 ਮਾਰਚ ਦੀ ਰਾਤ ਨੂੰ ਕਿਸੇ ਪ੍ਰੋਗਰਾਮ ਤੋਂ ਨਸ਼ੇ ਦੀ ਹਾਲਤ ਵਿਚ ਆਪਣੀ ਕਾਰ ਰਾਹੀਂ ਘਰ ਜਾ ਰਿਹਾ ਸੀ। ਇਸ ਦੌਰਾਨ ਬਾਬੇ ਦੇ ਡੇਰੇ ਨੇੜੇ ਉਸ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਲਾਇਸੰਸੀ ਪਿਸਟਲ ਨਾਲ ਹਵਾਈ ਫ਼ਾਇਰ ਕਰ ਦਿੱਤੇ। ਇਸ ਮਗਰੋਂ ਪੁਲਸ ਨੇ ਕੁਲਦੀਪ ਸਿੰਘ ਧਾਲੀਵਾਲ ਦਾ 45 ਬੋਰ ਦਾ ਪਿਸਟਲ ਜ਼ਬਤ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਲਕੇ ਹੋਣਗੀਆਂ ਪੰਜਾਬ 'ਚ ਨਗਰ ਕੌਂਸਲ ਦੀਆਂ ਮੁਲਤਵੀ ਹੋਈਆਂ ਚੋਣਾਂ
NEXT STORY