ਚੰਡੀਗੜ੍ਹ (ਵੈੱਬ ਡੈਸਕ): ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ 'ਤੇ FIR ਦਰਜ ਕੀਤੇ ਜਾਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਦਿੱਲੀ ਪੁਲਸ ਅਤੇ ਚੋਣ ਕਮਿਸ਼ਨ ਅੱਗੇ ਵੱਡੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ 'ਤੇ ਸ਼ਰੇਆਮ ਗੁੰਡਾਗਰਦੀ ਕਰਨ ਦੇ ਵੀ ਦੋਸ਼ ਲਗਾਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਬਿਜਲੀ ਦੀ ਲਿਸ਼ਕੋਰ ਨਾਲ ਹੋਵੇਗੀ ਬਰਸਾਤ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ 'ਤੇ ਪੁਲਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਸਵਾਲ ਚੁੱਕੇ ਕਿ ਕੀ ਦਿੱਲੀ ਪੁਲਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ? ਬੀਜੇਪੀ ਨਾਲ ਸੰਬੰਧਿਤ ਲੋਕਾਂ ਵੱਲੋਂ ਖੁੱਲ੍ਹੇਆਮ ਸ਼ਰਾਬ, ਪੈਸਾ ਅਤੇ ਸਮਾਨ ਵੰਡ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ, ਕੀ ਇਹ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ?
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਕੀ ਹੈ ਪੂਰਾ ਮਾਮਲਾ
ਦਿੱਲੀ ਵਿਚ ਭਲਕੇ ਵਿਧਾਨ ਸਭਾ ਦੇ ਲਈ ਵੋਟਿੰਗ ਹੋਣ ਜਾ ਰਹੀ ਹੈ। ਇਸ ਲਈ ਚੋਣ ਪ੍ਰਚਾਰ ਬੀਤੇ ਕੱਲ੍ਹ 5 ਵਜੇ ਖ਼ਤਮ ਹੋ ਗਿਆ ਸੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹੈ। ਦੋਸ਼ ਲਗਾਇਆ ਗਿਆ ਹੈ ਕਿ ਚੋਣ ਪ੍ਰਚਾਰ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਮਗਰੋਂ ਇੱਥੇ ਹੰਗਾਮਾ ਵੀ ਹੋਇਆ ਸੀ। ਉੱਥੇ ਹੀ ਮੁੱਖ ਮੰਤਰੀ ਆਤਿਸ਼ੀ ਨੇ ਭਾਜਪਾ ਉਮੀਦਵਾਰ 'ਤੇ ਚੋਣ ਜ਼ਾਬਤੇ ਦੀ ਉਲੰਘਣਾਂ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ, ਪਰ ਉਲਟਾ ਉਨ੍ਹਾਂ 'ਤੇ ਹੀ ਪਰਚਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਲ ਤਖ਼ਤ ਸਾਹਿਬ ਵਲੋਂ ਗਠਿਤ 7 ਮੈਂਬਰੀ ਕਮੇਟੀ ਨੇ 11 ਨੂੰ ਸੱਦੀ ਮੀਟਿੰਗ, ਭੂੰਦੜ ਨੂੰ ਸ਼ਾਮਲ ਹੋਣ ਦਾ ਸੱਦਾ
NEXT STORY