ਫ਼ਤਿਹਗੜ੍ਹ ਸਾਹਿਬ (ਵਿਪਨ ਭਾਰਦਵਾਜ): ਸਹੁਰਾ ਪਰਿਵਾਰ ਨਾਲ ਹੋਏ ਵਿਵਾਦ ਮਗਰੋਂ ਫ਼ਤਿਹਗੜ੍ਹ ਸਾਹਿਬ ਦੀ ਪੁਲਸ ਨੇ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿਚ ਬਾਬੇ ਦੇ ਭਰਾ ਪ੍ਰਭਦੀਪ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਫ਼ਿਲਹਾਲ ਗੁਰਵਿੰਦਰ ਸਿੰਘ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ ਉਸ ਦੇ ਬਿਆਨ ਦਰਜ ਨਹੀਂ ਹੋ ਸਕੇ ਹਨ।
ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕਰਤੂਤ, ਅਫ਼ਸਰਾਂ ਕੋਲ ਪਹੁੰਚੀ ਸ਼ਿਕਾਇਤ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਸੁਖਨਾਜ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ ਤੇ ਉਹ ਉਸ ਨੂੰ ਲੈਣ ਲਈ ਆਪਣੇ ਸਹੁਰਾ ਪਰਿਵਾਰ ਗਏ ਸਨ। ਇਸ ਦੌਰਾਨ ਹੋਈ ਲੜਾਈ ਦੌਰਾਨ ਇਕ ਫ਼ਾਇਰ ਵੀ ਹੋਇਆ, ਜਿਸ ਵਿਚ ਗੁਰਜੀਤ ਕੌਰ ਦੇ ਪੱਟ ਵਿਚ ਗੋਲ਼ੀ ਲੱਗੀ ਹੈ। ਇਸ ਮਗਰੋਂ ਦੋਹਾਂ ਧਿਰਾਂ ਸਿਵਲ ਹਸਪਤਾਲ ਇਲਾਜ ਲਈ ਗਈਆਂ ਸਨ, ਜਿੱਥੇ ਉਨ੍ਹਾਂ ਦੀ ਦੁਬਾਰਾ ਲੜਾਈ ਹੋਈ। ਇਸ ਮਗਰੋਂ ਉਨ੍ਹਾਂ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ। ਬੀਤੀ ਰਾਤ ਗੁਰਜੀਤ ਕੌਰ ਦੇ ਬਿਆਨ ਦਰਜ ਕਰ ਕੇ ਗੁਰਵਿੰਦਰ ਸਿੰਘ ਖੇੜੀ ਜੱਟਾਂ ਵਾਲੇ ਅਤੇ ਪ੍ਰਭਦੀਪ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ
ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਗੁਰਵਿੰਦਰ ਸਿੰਘ ਗਵਾਹੀ ਦੇਣ ਦੇ ਯੋਗ ਨਹੀਂ ਸੀ। ਇਸ ਕਾਰਨ ਉਸ ਦਾ ਬਿਆਨ ਦਰਜ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਅਗਲੇਰੀ ਜਾਂਚ ਜਾਰੀ ਹੈ ਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PGI 'ਚ ਡਾਕਟਰਾਂ ਨੇ ਦੂਜੇ ਦਿਨ ਵੀ ਜਾਰੀ ਰੱਖੀ ਹੜਤਾਲ, ਦੂਰ-ਦੁਰਾਡਿਓਂ ਆਏ ਮਰੀਜ਼ਾਂ ਨੂੰ ਬਿਨਾਂ ਇਲਾਜ ਪਿਆ ਮੁੜਨਾ
NEXT STORY