ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਦੇ ਖ਼ਿਲਾਫ਼ FIR ਦਰਜ ਹੋ ਗਈ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਦੇ ਅਧਾਰ 'ਤੇ ਚੰਡੀਗੜ੍ਹ ਸਾਈਬਰ ਸੈੱਲ ਨੇ ਅਮਨ ਅਰੋੜਾ ਅਤੇ ਹਰਪਾਲ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸ ਨੂੰ ਚਲਾਉਣ ਦੇ ਦੋਸ਼ 'ਤੇ BNS ਦੀ ਧਾਰਾ 336(4), 356, 61(2) ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 11 ਤੋਂ 16 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ 'ਚ ਦਿਸੇਗਾ ਸਭ ਤੋਂ ਵੱਧ ਅਸਰ
ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਆਗੂਆਂ ਖ਼ਿਲਾਫ਼ ਸ਼ਿਕਾਇਤ ਦਿੰਦਿਆਂ ਕਿਹਾ ਸੀ ਕਿ ਇਨ੍ਹਾਂ ਆਗੂਆਂ ਨੇ ਜਾਣਬੁੱਝ ਕੇ ਉਨ੍ਹਾਂ ਦੀ ਅਧਿਕਾਰਤ ਵੀਡੀਓ ਨਾਲ ਛੇੜਛਾੜ ਕੀਤੀ ਹੈ। ਬਾਜਵਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਧਾਇਕ ਗਨੀਵ ਕੌਰ ਮਜੀਠੀਆ ਦੀ ਸਰਕਾਰੀ ਰਿਹਾਇਸ਼ 'ਤੇ ਵਿਜੀਲੈਂਸ ਵੱਲੋਂ ਮਾਰੇ ਗਏ ਛਾਪੇ ਸਬੰਧੀ ਬਿਆਨ ਦਿੱਤਾ ਸੀ, ਪਰ 'ਆਪ' ਆਗੂਆਂ ਨੇ ਗਨੀਵ ਕੌਰ ਦਾ ਨਾਂ ਐਡਿਟ ਕਰ ਦਿੱਤਾ ਅਤੇ ਇਸ ਨੂੰ ਇਸ ਤਰ੍ਹਾਂ ਪੇਸ਼ ਕੀਤਾ ਕਿ ਜਿਵੇਂ ਉਨ੍ਹਾਂ ਨੇ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਰੋਧ ਕੀਤਾ ਹੋਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਮੰਤਰੀ ਅਮਨ ਅਰੋੜਾ ਤੇ ਬਾਜਵਾ ਵਿਚਾਲੇ ਖੜਕੀ
NEXT STORY