ਲੁਧਿਆਣਾ (ਵਰਮਾ): ਲੁਧਿਆਣਾ ਵਿਚ ਇਕ ਔਰਤ ਨੇ ਵਿਆਹ ਦੇ 17 ਸਾਲਾਂ ਬਾਅਦ ਆਪਣੇ ਪਤੀ 'ਤੇ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਪੁਲਸ ਪਤੀ ਖ਼ਿਲਾਫ਼ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਕਰਨ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਵਿਚ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਮੋਹਾਲੀ ਦੀ ਰਹਿਣ ਵਾਲੀ ਦਲਿਵੀਨ ਕੌਰ ਨੇ ਆਪਣੇ ਪਤੀ ਗੁਰਪ੍ਰੀਤ ਸਿੰਘ ਵਾਸੀ ਦੁਗਰੀ ਅਰਬਨ ਅਸਟੇਟ ਦੇ ਖ਼ਿਲਾਫ਼ ਥਾਣਾ ਵੂਮੈਨ ਸੈੱਲ ਦੀ ਪੁਲਸ ਕੋਲ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੀ ਸ਼ਿਕਾਇਤ ਦਿੱਤੀ ਸੀ। ਪੀੜਤਾ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ 2017 ਵਿਚ ਹੋਇਆ ਸੀ। ਵਿਆਹ ਤੋਂ ਕੁਝ ਦੇਰ ਬਾਅਦ ਹੀ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਲਗ ਪਿਆ। ਵਿਆਹ ਦੇ 17 ਸਾਲ ਬੀਤ ਜਾਣ ਦੇ ਬਾਅਦ ਵੀ ਉਹ ਉਸ ਨੂੰ ਦਾਜ ਲਈ ਤੰਗ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
ਪੀੜਤਾ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੀ ਜਾਂਚ ਮਗਰੋਂ ਇੰਸਪੈਕਟਰ ਕੁਲਵੰਤ ਕੌਰ ਨੇ ਪੀੜਤਾ ਦੇ ਪਤੀ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੈਕਟਰ-51 ’ਚ ਬੰਦ ਮਕਾਨ ਦੇ ਤਾਲੇ ਤੋੜ ਕੇ ਨਕਦੀ ਚੋਰੀ
NEXT STORY