ਲੁਧਿਆਣਾ (ਮਹਿਰਾ)- ਸਥਾਨਕ ਕੇਸ਼ਵ ਅਗਨੀਹੋਤਰੀ ਜੁਡੀਸ਼ੀਅਲ ਮੈਜਿਸਟ੍ਰੇਟ ਲੁਧਿਆਣਾ ਦੀ ਅਦਾਲਤ ਨੇ ਡਾ. ਸੁਮਿਤ ਸੋਫਤ ਦੀ ਸ਼ਿਕਾਇਤ ਦਾ ਨੋਟਿਸ ਲੈਂਦੇ ਹੋਏ ਪੁਲਸ ਨੂੰ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦਾ ਹੁਕਮ ਦਿੱਤਾ ਹੈ। ਅਧਿਕਾਰੀਆਂ ’ਤੇ ਸ਼ਹਿਰ ਦੇ ਇਕ ਡਾਕਟਰ ਦੇ ਘਰ ਬੰਦੂਕ ਦੀ ਨੋਕ ’ਤੇ ਗੇਟ ਖੁੱਲ੍ਹਵਾ ਕੇ ਜਬਰੀ ਛਾਪੇਮਾਰੀ ਕਰਨ ਦਾ ਦੋਸ਼ ਹੈ।
ਆਪਣੀ ਸ਼ਿਕਾਇਤ ’ਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ 18 ਦਸੰਬਰ 2024 ਨੂੰ ਸਵੇਰੇ ਕਰੀਬ 6 ਵਜੇ ਉਹ ਆਪਣੀ ਗਰਭਵਤੀ ਪਤਨੀ ਨਾਲ ਘਰ ਵਿਚ ਸੌਂ ਰਹੇ ਸਨ। ਇਸ ਦੌਰਾਨ 15-20 ਅਧਿਕਾਰੀ ਘਰ ’ਤੇ ਪੁੱਜੇ, ਜਿਨ੍ਹਾਂ ’ਚੋਂ ਕੁਝ ਵਰਦੀ ਵਿਚ ਸਨ। ਇਨ੍ਹਾਂ ਨੇ ਗੇਟ ’ਤੇ ਚੜ੍ਹ ਕੇ ਦਰਵਾਜ਼ਿਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਕਥਿਤ ਤੌਰ ’ਤੇ ਉਨ੍ਹਾਂ ਦੀ ਪਤਨੀ ਨੂੰ ਬੰਦੂਕ ਦੀ ਨੋਕ ’ਤੇ ਕੰਪਲੈਕਸ ਖੋਲ੍ਹਣ ਦੀ ਧਮਕੀ ਦਿੱਤੀ। ਮੁਲਜ਼ਮਾਂ ਨੇ ਉਨ੍ਹਾਂ ਦੀ ਨਿੱਜਤਾ ਦੇ ਅਧਿਕਾਰ ਦੀਆਂ ਧੱਜੀਆਂ ਉਡਾਈਆਂ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਇਕ ਹੋਰ ਪੰਜਾਬ ਵਿਰੋਧੀ ਫ਼ੈਸਲਾ! Notification ਦੀ ਕਾਪੀ ਦਿਖਾ ਕੈਬਨਿਟ ਮੰਤਰੀ ਨੇ ਆਖ਼'ਤੀਆਂ ਵੱਡੀਆਂ ਗੱਲਾਂ
ਸੋਫਤ ਮੁਤਾਬਕ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਵੀ ਕੀਤੀ ਪਰ ਕੋਈ ਸੁਣਵਾਈ ਨਹੀਂ ਹੋਈ। ਅਦਾਲਤ ਨੇ ਮਾਮਲੇ ਦੌਰਾਨ ਪੇਸ਼ ਹੋਈਆਂ ਗਵਾਹੀਆਂ ਅਤੇ ਹੋਰਨਾਂ ਦਸਤਾਵੇਜ਼ਾਂ ਨੂੰ ਦੇਖਣ ਤੋਂ ਬਾਅਦ ਕਿਹਾ ਕਿ ਪਹਿਲੀ ਨਜ਼ਰ ਤੋਂ ਇਹ ਅਪਰਾਧ ਦਾ ਮਾਮਲਾ ਦਿਖਾਈ ਦਿੰਦਾ ਹੈ ਅਤੇ ਇਸ ਦੇ ਲਈ ਪੁਲਸ ਕਾਰਵਾਈ ਜ਼ਰੂਰੀ ਹੈ। ਅਦਾਲਤ ਨੇ ਲਲਿਤਾ ਕੁਮਾਰੀ ਬਨਾਮ ਉੱਤਰ ਪ੍ਰਦੇਸ਼ ਸਰਕਾਰ ਦੇ ਮਾਮਲੇ ’ਚ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਜਿਹੇ ਅਪਰਾਧਾਂ ਦਾ ਖੁਲਾਸਾ ਹੋਣ ’ਤੇ ਐੱਫ. ਆਈ. ਆਰ. ਦਰਜ ਕਰਨਾ ਜ਼ਰੂਰੀ ਹੈ।
ਅਦਾਲਤ ’ਚ ਪੁਲਸ ਨੇ ਦੱਸਿਆ ਕਿ 12 ਅਕਤੂਬਰ ਨੂੰ ਇਸੇ ਘਟਨਾ ਦੇ ਸਬੰਧ ’ਚ ਸ਼ਿਕਾਇਤਕਰਤਾ ਖਿਲਾਫ ਪਹਿਲਾਂ ਹੀ ਇਕ ਕੇਸ ਦਰਜ ਕੀਤਾ ਜਾ ਚੁੱਕਾ ਹੈ। ਪੁਲਸ ਨੇ ਤਰਕ ਦਿੱਤਾ ਕਿ ਉਹ ਵਾਰ-ਵਾਰ ਸ਼ਿਕਾਇਤਾਂ ਦੇ ਜ਼ਰੀਏ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਕਰ ਰਿਹਾ ਹੈ। ਅਦਾਲਤ ਨੇ ਪੁਲਸ ਦੇ ਇਸ ਤਰਕ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਇਸ ਆਧਾਰ ’ਤੇ ਜਾਂਚ ਤੋਂ ਬਚਿਆ ਨਹੀਂ ਜਾ ਸਕਦਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਸਜਾਇਆ ਗਿਆ ਨਗਰ ਕੀਰਤਨ
NEXT STORY