ਸਾਹਨੇਵਾਲ/ਕੋਹਾੜਾ (ਜਗਰੂਪ): ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਨ ਵਾਲਿਆਂ ਤੇ ਮਾਲੀਏ ਨੂੰ ਚੂਨਾ ਲਾਉਣ ਵਾਲਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਵੱਲੋਂ ਸਾਹਨੇਵਾਲ ਪੁਲਸ ਸਟੇਸ਼ਨ ਵਿਚ ਦਿੱਤੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਖੇਡਦੀ-ਖੇਡਦੀ ਜਵਾਕੜੀ ਨਾਲ ਇਹ ਕੀ ਭਾਣਾ ਵਾਪਰ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਦਿਓਲ ਨੇ ਦੱਸਿਆ ਕਿ ਅੰਕਿਤ ਕੁਮਾਰ ਜੇ. ਈ. ਕਮ ਮਾਈਨਿੰਗ ਇੰਸਪੈਕਟਰ ਫ਼ਿਲੌਰ ਸਬ ਡਵੀਜ਼ਨ ਲੁਧਿਆਣਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਕਤ ਵਿਅਕਤੀ ਜੰਡਿਆਲੀ ਰੋਡ ਪਿੰਡ ਸਾਹਨੇਵਾਲ ਕਲਾਂ ਵਿਚ ਜੇ. ਸੀ. ਬੀ. ਮਸ਼ੀਨਾਂ ਤੇ ਹੋਰ ਟਿੱਪਰਾਂ ਨਾਲ ਨਾਜਾਇਜ਼ ਤੌਰ 'ਤੇ ਮਿੱਟੀ ਦੀ ਮਾਈਨਿੰਗ ਕਰ ਰਹੇ ਹਨ। ਸੂਚਨਾ ਸੱਚੀ ਤੇ ਭਰੋਸੇਯੋਗ ਹੋਣ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਕਤ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਪੁੱਤਰ ਸੁਖਮਿੰਦਰ ਸਿੰਘ ਵਾਸੀ ਜੰਡਿਆਲੀ ਰੋਡ ਸਾਹਨੇਵਾਲ ਵਜੋਂ ਹੋਈ ਹੈ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੋਟ ਚੋਰੀ ਮਾਮਲੇ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, 'ਰਾਹੁਲ ਗਾਂਧੀ ਨੇ ਸੱਚਾਈ ਦਾ ਪਰਦਾਫਾਸ਼ ਕੀਤਾ'
NEXT STORY