ਲੁਧਿਆਣਾ (ਅਨਿਲ): ਲਾਡੋਵਾਲ ਥਾਣੇ ਅਧੀਨ ਆਉਂਦੀ ਹੰਬੜਾ ਚੌਕੀ ਦੀ ਪੁਲਸ ਨੇ ਬੰਦੂਕ ਦੀ ਨੋਕ 'ਤੇ ਮੋਬਾਈਲ ਫੋਨ ਲੁੱਟਣ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਐੱਚ.ਓ. ਸੁਰੇਂਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਅਤੇ ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਬੰਦੂਕ ਦੀ ਨੋਕ 'ਤੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ ਅਤੇ ਭੱਜ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਐਕਸ਼ਨ! ਇੱਕੋ ਵੇਲੇ ਸੀਲ ਕੀਤੀਆਂ 92 ਥਾਵਾਂ, ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ, ਕਈ ਵਾਹਨ ਜ਼ਬਤ
ਇਸ ਤੋਂ ਬਾਅਦ ਪੁਲਸ ਨੇ ਮਾਮਲੇ ਵਿਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ। ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਪਿੰਡ ਭੈਣੀ ਅਰਾਈਆ ਅਤੇ ਮਲਕੀਤ ਸਿੰਘ ਵਾਸੀ ਪਿੰਡ ਅੱਬੂਪੁਰਾ ਵਜੋਂ ਹੋਈ ਹੈ। ਪੁਲਸ ਨੇ ਉਕਤ ਮਾਮਲੇ ਵਿਚ ਮੁਲਜ਼ਮ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਦੋ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਤਾਰ ਸਿੰਘ ਹਵਾਰਾ ਬਰੀ! ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY