ਗੁਰਾਇਆ (ਮੁਨੀਸ਼, ਹੇਮੰਤ)- ਥਾਣਾ ਗੁਰਾਇਆ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਨਾਮ ਲੇਵਾ ਸੰਗਤਾਂ ਵੱਲੋਂ ਥਾਣੇ ’ਚ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਅੰਬੇਡਕਰ ਸੈਨਾ ਆਫ਼ ਇੰਡੀਆ ਦੇ ਜ਼ਿਲਾ ਜਲੰਧਰ ਦਿਹਾਤੀ ਦੇ ਪ੍ਰਧਾਨ ਗੁਲਸ਼ਨ ਮਸੰਦਪੁਰ ਤੇ ਜੋਤੀ ਅੱਟਾ ਨੇ ਦੱਸਿਆ ਕਿ ਇਕ ਵੀਡੀਓ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਵਿਚ ਗੁਰਾਇਆ ਦੇ ਪਿੰਡ ਪੱਦੀ ਖਾਲਸਾ ਦੇ ਰਹਿਣ ਵਾਲਾ ਵਿਅਕਤੀ, ਜੋ ਹੁਣ ਇਟਲੀ ਵਿਚ ਰਹਿੰਦਾ ਹੈ, ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਜੀ ਲਈ ਅੱਪਸ਼ਬਦ ਬੋਲੇ ਜਾ ਰਹੇ ਹਨ, ਜਿਸ ਨਾਲ ਸਮੂਹ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਦੇਰ ਰਾਤ ਉਹ ਥਾਣਾ ਗੁਰਾਇਆ ਵਿਖੇ ਉਸ ਵਿਅਕਤੀ ਖਿਲਾਫ ਕਾਰਵਾਈ ਦੀ ਮੰਗ ਲੈ ਕੇ ਆਏ ਹਨ ਪਰ ਪੁਲਸ ਵੱਲੋਂ ਟਾਲ-ਮਟੋਲ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਸੰਗਤ ਵੱਲੋਂ ਥਾਣਾ ਗੁਰਾਇਆ ਦੇ ਅੰਦਰ ਹੀ ਧਰਨਾ ਲਾ ਦਿੱਤਾ, ਜਿਸ ਤੋਂ ਬਾਅਦ ਪੁਲਸ ਵੱਲੋਂ ਐੱਫ. ਆਈ. ਆਰ. ਦਰਜ ਕਰ ਕੇ ਕਾਪੀ ਸੰਗਤ ਨੂੰ ਦਿਖਾਈ, ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਥਾਣਾ ਗੁਰਾਇਆ ’ਚ ਧਰਨਾ ਖਤਮ ਕੀਤਾ। ਇਸ ਸਬੰਧੀ ਐੱਸ. ਐੱਚ. ਓ. ਗੁਰਾਇਆ ਪਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਿੰਟਰ ਵਿਚ ਤਕਨੀਕੀ ਖਰਾਬੀ ਆਉਣ ਕਾਰਨ ਪ੍ਰਿੰਟ ਨਿਕਲਣ ਵਿਚ ਦੇਰੀ ਹੋਈ ਹੈ। ਉਨ੍ਹਾਂ ਵੱਲੋਂ ਗੁਰਾਇਆ ਥਾਣੇ ਵਿਚ ਅੰਬੇਡਕਰ ਸੈਨਾ ਆਫ਼ ਇੰਡੀਆ ਦੇ ਜ਼ਿਲਾ ਜਲੰਧਰ ਦਿਹਾਤੀ ਦੇ ਪ੍ਰਧਾਨ ਗੁਲਸ਼ਨ ਮਸੰਦਪੁਰ ਦੇ ਬਿਆਨਾਂ ’ਤੇ ਸੰਜੀਵ ਕੁਮਾਰ ਉਰਫ ਬੰਟੀ ਪੁੱਤਰ ਮੱਖਣ ਰਾਮ ਵਾਸੀ ਪਿੰਡ ਪੱਦੀ ਖਾਲਸਾ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਖ਼ਿਲਾਫ਼ ਮੁਕਦਮਾ ਨੰਬਰ 143 ਧਾਰਾ 299,352 ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਵਾਲੇ ਟੀਕੇ ਤੇ ਦਵਾਈਆਂ ਦੀ ਤਸਕਰੀ ਦੇ ਮਾਮਲੇ ’ਚ 2 ਨੂੰ 10-10 ਸਾਲ ਦੀ ਕੈਦ
NEXT STORY