ਲੁਧਿਆਣਾ (ਗੌਤਮ, ਅਨਿਲ) : ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਦੇ ਦੋਸ਼ 'ਚ ਥਾਣਾ ਕੋਤਵਾਲੀ ਦੀ ਪੁਲਸ ਨੇ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਮਿਲੇਗੀ ਰੇਤਾ ਤੇ ਬੱਜਰੀ
ਇਹ ਮਾਮਲਾ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ ਕੀਤਾ ਗਿਆ ਹੈ। ਪੁਲਸ ਨੇ ਚੌਂਕੀਦਾਰ ਦੀ ਡਿਊਟੀ 'ਤੇ ਤਾਇਨਾਤ ਅਮਿਤ ਕੁਮਾਰ ਦੇ ਬਿਆਨ 'ਤੇ ਕਾਰਵਾਈ ਕੀਤੀ ਹੈ। ਅਮਿਤ ਕੁਮਾਰ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਹ ਨਗਰ ਨਿਗਮ ਜ਼ੋਨ-ਏ 'ਚ ਬਤੌਰ ਚੌਂਕੀਦਾਰ ਡਿਊਟੀ ਕਰਦਾ ਹੈ।
ਇਹ ਵੀ ਪੜ੍ਹੋ : ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ FIR ਦਰਜ, ਜਾਣੋ ਕੀ ਬੋਲੇ IG ਸੁਖਚੈਨ ਗਿੱਲ (ਵੀਡੀਓ)
ਉਹ 27 ਫਰਵਰੀ ਨੂੰ ਕਾਰਪੋਰੇਸ਼ਨ ਦੇ ਮੇਨ ਗੇਟ 'ਤੇ ਡਿਊਟੀ 'ਤੇ ਤਾਇਨਾਤ ਸੀ ਤਾਂ ਉਕਤ ਲੋਕਾਂ ਨੇ ਉਸ ਨੂੰ ਧੱਕਾ ਮਾਰ ਕੇ ਕਾਰਪੋਰੇਸ਼ਨ ਦਫ਼ਤਰ ਅੰਦਰ ਦਾਖ਼ਲ ਹੋ ਕੇ ਜ਼ਬਰਦਸਤੀ ਦਫਤਰ ਨੂੰ ਤਾਲਾ ਲਾ ਦਿੱਤਾ ਅਤੇ ਸਰਕਾਰੀ ਡਿਊਟੀ 'ਚ ਰੁਕਾਵਟ ਪਾਈ। ਇਸ ਤੋਂ ਇਲਾਵਾ ਦਫ਼ਤਰ 'ਚ ਲੋਕਾਂ ਨੂੰ ਨਹੀਂ ਆਉਣ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੰਗਲਾ ਪੰਜਾਬ ਮੇਲੇ ’ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਹੋਇਆ ਦਰਜ
NEXT STORY