ਬਠਿੰਡਾ (ਵੈੱਬ ਡੈਸਕ) : ਸੋਸ਼ਲ਼ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਸੁੰਦਰ ਕੁੜੀਆਂ ਦੇ ਮੁਕਾਬਲੇ ਵਾਲੇ ਪੋਸਟਰ 'ਤੇ ਬਠਿੰਡਾ ਪੁਲਸ ਨੇ ਸਖ਼ਤ ਕਾਰਵਾਈ ਕਰਦਿਆਂ ਉਕਤ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਹੈ। ਇਸ ਸੰਬੰਧੀ ਪੁਲਸ ਵੱਲੋਂ ਕਿਹਾ ਗਿਆ ਕਿ ਅਜਿਹੇ ਇਤਰਾਜ਼ਯੋਗ ਪੋਸਟਰ , ਜਿਸ ਵਿੱਚ ਔਰਤਾਂ ਸੰਬੰਧੀ ਅਸ਼ਲੀਲ ਸ਼ਬਦ ਲਿਖੇ ਗਏ ਹਨ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਜਿਹੇ ਵਿਅਕਤੀ ਜੋ ਕਿ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ , ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਅਜੀਬੋ-ਗਰੀਬ: ਸੁੰਦਰ ਲੜਕੀਆਂ ਦਾ ਮੁਕਾਬਲਾ, ਜੇਤੂ ਦਾ ਹੋਵੇਗਾ ਕੈਨੇਡਾ ਦੇ ਲੜਕੇ ਨਾਲ ਵਿਆਹ!
ਜ਼ਿਕਰਯੋਗ ਹੈ ਕਿ ਬਠਿੰਡਾ ਦੇ ਇਕ ਹੋਟਲ 'ਚ ਦੀਵਾਲੀ ਤੋਂ ਕੁਝ ਦਿਨ ਪਹਿਲਾਂ 23 ਅਕਤੂਬਰ ਕੁਝ ਵਿਅਕਤੀਆਂ ਵੱਲੋਂ ਸੁੰਦਰਤਾ ਮੁਕਾਬਲਾ ਕਰਵਾਇਆ ਜਾਣਾ ਸੀ, ਜਿਸ ਦੋ ਪੋਸਟਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਲਗਾਏ ਗਏ ਹਨ। ਇਸ ਇਸ ਮੁਕਾਬਲੇ ਦੇ ਪੋਸਟਰਾਂ ’ਤੇ ਜਨਰਲ ਵਰਗ ਨਾਲ ਸਬੰਧਤ ਲੜਕੀਆਂ ਦੇ ਸੁੰਦਰਤਾ ਮੁਕਾਬਲਿਆਂ ਦੀ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ, ਇਨ੍ਹਾਂ ਪੋਸਟਰਾਂ ’ਤੇ ਲਿਖਿਆ ਗਿਆ ਹੈ ਕਿ ਬਿਊਟੀ ਕਾਂਟੈਸਟ ’ਚ ਟਾਪ ਕਰਨ ਵਾਲੀ ਲੜਕੀ ਨੂੰ ਕੈਨੇਡਾ ਦੇ ਰਹਿਣ ਵਾਲੇ ਲੜਕੇ ਨਾਲ ਵਿਆਹ ਕਰਨ ਦੀ ਪੇਸ਼ਕਸ਼ ਵੀ ਕੀਤੀ ਜਾਵੇਗੀ। ਉਪਰੋਕਤ ਪੋਸਟਰ ਫੇਸਬੁੱਕ, ਵਟਸਐਪ ਅਤੇ ਹੋਰ ਸੋਸ਼ਲ ਸਾਈਟਾਂ ’ਤੇ ਵਾਇਰਲ ਹੋ ਰਹੇ ਹਨ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
SYL ਦੇ ਮੁੱਦੇ 'ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਅੱਜ, SC 'ਚ ਪੇਸ਼ ਕੀਤੀ ਜਾਵੇਗੀ ਰਿਪੋਰਟ
NEXT STORY