ਚੰਡੀਗੜ੍ਹ (ਭਾਸ਼ਾ) : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਿਰੁੱਧ ਗੁਰੂ ਰਵਿਦਾਸ ਅਤੇ ਸੰਤ ਕਬੀਰ ਜੀ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਜਲੰਧਰ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜਲੰਧਰ ਦਿਹਾਤੀ ਪੁਲਸ ਨੇ 'ਗੁਰੂ ਰਵਿਦਾਸ ਟਾਈਗਰ ਫੋਰਸ' ਦੇ ਮੁਖੀ ਜੱਸੀ ਤੱਲ੍ਹਣ ਦੀ ਸ਼ਿਕਾਇਤ 'ਤੇ ਪਤਾਰਾ ਥਾਣੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਡੇਰਾ ਮੁਖੀ ਨੇ ਹਾਲ ਹੀ ਵਿੱਚ ਪੈਰੋਲ ’ਤੇ ਰਹਿੰਦਿਆਂ 5 ਫਰਵਰੀ ਨੂੰ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜੋ ਕਿ ਇੱਕ ਯੂ-ਟਿਊਬ ਚੈਨਲ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਸਨ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਐਫ.ਆਈ.ਆਰ 7 ਮਾਰਚ ਨੂੰ ਦਰਜ ਕੀਤੀ ਗਈ ਸੀ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਭਗਵੰਤ ਮਾਨ ਸਰਕਾਰ ਅੱਜ ਵਿਧਾਨ ਸਭਾ ’ਚ ਪੇਸ਼ ਕਰੇਗੀ ਬਜਟ
NEXT STORY