ਜਲੰਧਰ (ਮਹੇਸ਼)- ਜਲੰਧਰ ਦੇ ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਅਰੋੜਾ 'ਤੇ ਸਪਾ ਸੈਂਟਰ ਦੇ ਮਾਲਕ ਕੋਲੋਂ ਪੈਸੇ ਲੈਣ ਦੇ ਮਾਮਲੇ ਵਿਚ ਆਪਣੇ ਹੀ ਥਾਣੇ ਰਾਮਾਮੰਡੀ ਵਿਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਦਰਜ ਕੀਤੀ ਗਈ ਐੱਫ਼. ਆਈ. ਆਰ.'ਚ ਰਾਜੇਸ਼ ਅਰੋੜਾ ਦੇ ਇਲਾਵਾ 2 ਹੋਰ ਪੁਲਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਦੇ ਨਾਂ ਸੰਦੀਪ ਅਤੇ ਅਨਵਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਦੇ ਚੋਣ ਨਤੀਜਿਆਂ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਣ
ਪਤਾ ਲੱਗਾ ਹੈ ਕਿ ਰਾਜੇਸ਼ ਅਰੋੜਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਰਾਮਾਮੰਡੀ ਹੁਸ਼ਿਆਰਪੁਰ ਰੋਡ 'ਤੇ ਸਥਿਤ ਸਪਾ ਸੈਂਟਰ ਦਾ ਹੈ ਅਤੇ ਐੱਫ਼. ਆਈ. ਆਰ. ਵੀ ਥਾਣਾ ਰਾਮਾਮੰਡੀ ਵਿਚ ਆਈ. ਪੀ. ਸੀ. ਦੀ ਧਾਰਾ 342 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ 337 ਨੰਬਰ ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਪੈਸੇ ਵੀ ਬਰਾਮਦ ਕਰ ਲਏ ਗਏ ਹਨ। ਉਥੇ ਹੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਦੱਸਿਆ ਅਰਬੀ ਘੋੜਿਆਂ ਦਾ ਪਤਾ, ਮਜੀਠੀਆ ਨੂੰ ਦਿੱਤਾ ਸੀ ਅਲਟੀਮੇਟਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਫੋਕਲ ਪੁਆਂਇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਣਾਈ ਵਿਸ਼ੇਸ਼ ਯੋਜਨਾ, 1150 ਕਰੋੜ ਨਾਲ ਬਦਲੇਗੀ ਨੁਹਾਰ
NEXT STORY