ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਇੱਥੇ ਸੈਕਟਰ-11 ਵਿਖੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਬਰਿੰਦਰ ਸਿੰਘ ਢਿੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਉਨ੍ਹਾਂ ਖ਼ਿਲਾਫ਼ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਹੋਈ ਝੜਪ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਦੀਵਾਲੀ ਤੱਕ ਕਰਨੀ ਪਵੇਗੀ ਓਵਰ ਡਿਊਟੀ, ਲੁਧਿਆਣਾ 'ਚ ਜਾਰੀ ਹੋਏ ਹੁਕਮ
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਦੋਸ਼ ਲਾਇਆ ਸੀ ਕਿ ਬੀਤੇ ਦਿਨੀਂ ਉਹ ਆਪਣੇ ਪੁੱਤਰ ਨਾਲ ਕਾਂਗਰਸ ਭਵਨ ਵਿਖੇ ਪਾਰਟੀ ਦੇ ਕੰਮ ਲਈ ਆਏ ਸਨ। ਇਸ ਦੌਰਾਨ ਬਰਿੰਦਰ ਢਿੱਲੋਂ ਅਤੇ ਇਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ 'ਤੇ ਉਨ੍ਹਾਂ ਖ਼ਿਲਾਫ਼ ਜਾਤੀਸੂਚਕ ਸ਼ਬਦ ਕਹੇ। ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਬਰਿੰਦਰ ਢਿੱਲੋਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਵੀ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ : ਰਜਿਸਟਰੀਆਂ ਨੂੰ ਲੈ ਕੇ ਪਿਆ ਵੱਡਾ ਪੰਗਾ! NOC ਦੇ ਬਿਨਾਂ ਹੀ ਦਿੱਤੀ ਜਾ ਰਹੀ ਮਨਜ਼ੂਰੀ, ਉੱਠੇ ਸਵਾਲ
ਇਹ ਵੀ ਦੱਸ ਦੇਈਏ ਕਿ ਇਸ ਦੇ ਲਈ ਪਾਰਟੀ ਵਲੋਂ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਤਿੰਨ ਦਿਨਾਂ ਦੇ ਅੰਦਰ ਆਪਣਾ ਜਵਾਬ ਦੇਣ ਲਈ ਕਿਹਾ ਸੀ। ਦੱਸਣਯੋਗ ਹੈ ਕਿ ਇਹ ਮਾਮਲੇ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਕਾਂਗਰਸ ਲਈ ਇਹ ਵਿਵਾਦ ਇਸ ਕਰਕੇ ਵੀ ਅਹਿਮ ਹੈ ਕਿਉਂਕਿ ਪਾਰਟੀ ਵਲੋਂ ਦਲਿਤ ਵਰਗ ਦੇ ਹੱਕਾਂ ਅਤੇ ਸਨਮਾਨ ਦੀ ਗੱਲ ਕੀਤੀ ਜਾਂਦੀ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
NEXT STORY