ਲੁਧਿਆਣਾ (ਬਿਊਰੋ)-ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ’ਚ ਹੋਏ ਧਮਾਕੇ ਨੂੰ ਲੈ ਕੇ ਥਾਣਾ ਡਵੀਜ਼ਨ ਨੰਬਰ 5 ’ਚ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਕੋਰਟ ਕੰਪਲੈਕਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੁਖਪਾਲ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਏ. ਐੱਸ. ਆਈ. ਮੁਤਾਬਕ ਤਕਰੀਬਨ ਸਾਢੇ 12 ਵਜੇ ਦੂਜੀ ਮੰਜ਼ਿਲ ’ਤੇ ਜ਼ੋਰਦਾਰ ਧਮਾਕਾ ਹੋਇਆ ਸੀ, ਜਿਸ ’ਚ 5 ਲੋਕ ਜ਼ਖ਼ਮੀ ਹੋਏ ਅਤੇ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ-ਸਿਆਸੀ ਏਜੰਡੇ ਲਈ ਲੋਕਾਂ ’ਚ ਫੈਲਾਇਆ ਜਾ ਰਿਹਾ ਡਰ
ਪੁਲਸ ਵੱਲੋਂ ਇਰਾਦਾ ਕਤਲ ਦੀ ਧਾਰਾ 307 ਆਈ. ਪੀ. ਸੀ., ਕਤਲ ਦੀ ਧਾਰਾ 302 ਅਤੇ ਵਿਸਫੋਟਕ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਤਕਰੀਬਨ ਸਾਢੇ 12 ਵਜੇ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ’ਚ ਦੂਜੀ ਮੰਜ਼ਿਲ ’ਤੇ ਸਥਿਤ ਬਾਥਰੂਮ ’ਚ ਜ਼ਬਰਦਸਤ ਧਮਾਕਾ ਹੋ ਗਿਆ ਸੀ, ਜਿਸ ’ਚ ਇਕ ਵਿਅਕਤੀ ਦੀ ਮੌਤ ਤੇ 5 ਲੋਕ ਲੋਕ ਜ਼ਖ਼ਮੀ ਹੋ ਗਏ ਸਨ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਟਰਾਂਸਪੋਰਟ ਮੰਤਰੀ ਨੇ ਨਾਭਾ ਵਾਸੀਆਂ ਨੂੰ ਦਿੱਤੀ ਵੱਡੀ ਰਾਹਤ, ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ
NEXT STORY