ਪਟਿਆਲਾ (ਵੈੱਬ ਡੈਸਕ): ਖਨੌਰੀ ਬਾਰਡਰ 'ਤੇ ਮਾਰੇ ਗਏ ਸ਼ੁੱਭਕਰਨ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਸ ਵੱਲੋਂ ਸ਼ੁੱਭਕਰਨ ਦੇ ਮਾਮਲੇ 'ਚ ਪਾਤੜਾਂ ਥਾਣੇ ਵਿਚ ਅਣਪਛਾਤਿਆਂ ਖ਼ਿਲਾਫ਼ FIR ਦਰਜ ਕਰ ਲਈ ਗਈ ਹੈ, ਜਿਸ ਮਗਰੋਂ ਹੁਣ ਕਿਸਾਨਾਂ ਤੇ ਪੁਲਸ ਵਿਚਾਲੇ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਰਜਿੰਦਰਾ ਹਸਤਾਲ ਪਹੁੰਚ ਗਏ ਹਨ ਤੇ ਸ਼ੁੱਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸ਼ੁਰੂ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਸ਼ੁੱਭਕਰਨ ਦੀ ਮ੍ਰਿਤਕ ਦੇਹ ਨੂੰ ਖਨੌਰੀ ਬਾਰਡਰ 'ਤੇ ਲਿਜਾਇਆ ਜਾਵੇਗਾ ਤੇ ਉਸ ਮਗਰੋਂ ਦੁਪਹਿਰ 3 ਵਜੇ ਪਿੰਡ ਵਿਚ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਅੰਦੋਲਨ ਵਿਚਾਲੇ ਇਕ ਹੋਰ ਕਿਸਾਨ ਦੀ ਹੋਈ ਮੌਤ, ਅੱਥਰੂ ਗੈਸ ਤੇ ਰਬੜ ਦੀਆਂ ਗੋਲ਼ੀਆਂ ਕਾਰਨ ਵਿਗੜੀ ਸੀ ਸਿਹਤ
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸ਼ੁੱਭਕਰਨ ਦੇ ਮਾਮਲੇ 'ਚ ਅਣਪਛਾਤਿਆਂ ਖ਼ਿਲਾਫ਼ ਧਾਰਾ 302 ਤਹਿਤ FIR ਦਰਜ ਕਰ ਲਈ ਗਈ ਹੈ। ਮਾਮਲੇ 'ਚ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਇਹੋ ਮੰਗ ਸੀ ਕਿ ਕਾਤਲਾਂ ਖ਼ਿਲਾਫ਼ FIR ਦਰਜ ਕੀਤੀ ਜਾਵੇ, ਸ਼ੁੱਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਸ ਤੋਂ ਇਲਾਵਾ ਉਸ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 1 ਕਰੋੜ ਰੁਪਏ ਦੇਣ ਦੀ ਪਹਿਲਾਂ ਹੀ ਗੱਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਵੇਰੇ ਸ਼ੁੱਭਕਰਨ ਦੀ ਮ੍ਰਿਤਕ ਦੇਹ ਖਨੌਰੀ ਬਾਰਡਰ ਲੈ ਕੇ ਜਾਵਾਂਗੇ ਤੇ ਫਿਰ ਪਿੰਡ ਵਿਚ ਸਸਕਾਰ ਕੀਤਾ ਜਾਵੇਗਾ। ਸ਼ੁੱਭਕਰਨ ਦੇ ਸਸਕਾਰ ਮਗਰੋਂ ਅੰਦੋਲਨ ਨੂੰ ਲੈ ਕੇ ਅਗਲੀ ਕਾਰਵਾਈ ਐਲਾਨੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਅੱਜ FIR ਦਰਜ ਨਾ ਹੁੰਦੀ ਤਾਂ ਕੱਲ੍ਹ ਵੱਡਾ ਐਕਸ਼ਨ ਦੇਣ ਦੀ ਤਿਆਰੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Big Breaking: ਕਿਸਾਨਾਂ ਨੇ ਰੁਕਵਾ ਦਿੱਤਾ ਸ਼ੁੱਭਕਰਨ ਦਾ ਪੋਸਟਮਾਰਟਮ, ਹਸਪਤਾਲ 'ਚ ਹੋ ਗਿਆ ਹੰਗਾਮਾ (ਵੀਡੀਓ)
NEXT STORY