ਅਬੋਹਰ(ਸੁਨੀਲ)—ਅਜੀਮਗੜ੍ਹ ਨੇੜੇ ਅੱਜ ਬਾਅਦ ਦੁਪਹਿਰ ਇਕ ਗੰਨੇ ਦੇ ਖੇਤ ਵਿਚ ਅੱਗ ਲੱਗ ਗਈ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਅਰੁਣ ਚੌਧਰੀ ਪੁੱਤਰ ਦੇਵਰਾਜ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦਾ ਅਜੀਮਗੜ੍ਹ ਨੇੜੇ ਗੰਨੇ ਦਾ ਖੇਤ ਹੈ ਅਤੇ ਅੱਜ ਦੁਪਹਿਰ ਕੁਝ ਸ਼ਰਾਰਤੀ ਕਿਸਮ ਦੇ ਨੌਜਵਾਨ ਖੇਤ ਕੋਲ ਪਟਾਕੇ ਚਲਾ ਰਹੇ ਸਨ ਜਿਨ੍ਹਾਂ ਦੀ ਚੰਗਿਆੜੀ ਨਾਲ ਉਨ੍ਹਾਂ ਦੇ ਖੇਤ ਵਿਚ ਅੱਗ ਲੱਗ ਗਈ। ਉਨ੍ਹਾਂ ਨੇ ਜਲਦ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਦਿੱਤੀ, ਜਿਸ 'ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਨੇੜੇ-ਤੇੜੇ ਦੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਇਸ ਅੱਗ ਨਾਲ ਉਨ੍ਹਾਂ ਦਾ ਇਕ ਲੱਖ ਰੁਪਏ ਦਾ ਨੁਕਸਾਨ ਹੋ ਗਿਆ।
ਮਿਡ-ਡੇ-ਮੀਲ ਵਰਕਰਾਂ ਨੇ ਸਕੂਲ ਬੰਦ ਕਰਨ ਦੇ ਫੈਸਲੇ ਦੀਆਂ ਸਾੜੀਆਂ ਕਾਪੀਆਂ
NEXT STORY