ਫਗਵਾੜਾ (ਸੋਨੂੰ)- ਫਗਵਾੜਾ ਸ਼ਹਿਰ ਦੇ ਪਲਾਈ ਰੋਡ 'ਤੇ ਸਥਿਤ ਸਤਲੁਜ ਹਸਪਤਾਲ 'ਚ ਅੱਗ ਲੱਗਣ ਨਾਲ ਪ੍ਰਸ਼ਾਸਨ 'ਚ ਹਫ਼ੜਾ-ਦਫ਼ੜੀ ਮਚ ਗਈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਉੱਪਰਲੀ ਮੰਜ਼ਿਲ 'ਤੇ ਸਥਿਤ ਇਕ ਜਨਰੇਟਰ ਵਿੱਚ ਲੱਗੀ। ਹਸਪਤਾਲ ਦੇ ਸਟਾਫ਼ ਨੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਫਾਇਰ ਵਿਭਾਗ ਮੌਕੇ 'ਤੇ ਪਹੁੰਚਿਆ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਫਾਇਰ ਵਿਭਾਗ ਦੀ ਟੀਮ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਸਿੱਖ ਕੌਮ ਨੂੰ ਖ਼ਾਸ ਅਪੀਲ

ਇਸ ਘਟਨਾ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡਾ. ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਚੱਲ ਰਹੇ ਜਨਰੇਟਰ ਤੋਂ ਅਚਾਨਕ ਧੂੰਆਂ ਨਿਕਲਣ ਲੱਗਾ ਸੀ। ਛੱਤ 'ਤੇ ਪਹੁੰਚਣ 'ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਜਨਰੇਟਰ 'ਚ ਅੱਗ ਲੱਗ ਗਈ ਸੀ। ਸਟਾਫ਼ ਮੈਂਬਰਾਂ ਨੇ ਅੱਗ ਬੁਝਾਉਣ ਵਾਲੇ ਯੰਤਰ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ। ਡਾਕਟਰ ਨੇ ਦੱਸਿਆ ਕਿ ਇਸ ਘਟਨਾ 'ਚ ਦੋ ਜਨਰੇਟਰ ਸੜ ਗਏ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੱਕ ਬਿਜਲੀ ਬੰਦ ਰਹਿਣ ਅਤੇ ਜਨਰੇਟਰ ਬਹੁਤ ਜ਼ਿਆਦਾ ਚੱਲਣ ਕਾਰਨ ਸ਼ਾਰਟ ਸਰਕਿਟ ਹੋਇਆ ਹੈ। ਖ਼ੁਸ਼ਕਿਸਮਤੀ ਨਾਲ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ
ਫਾਇਰ ਬ੍ਰਿਗੇਡ ਦੇ ਕਰਮਚਾਰੀ ਹਮਰਾਜ ਸਿੰਘ ਨੇ ਦੱਸਿਆ ਕਿ ਸਤਲੁਜ ਹਸਪਤਾਲ ਦੀ ਚੌਥੀ ਮੰਜ਼ਿਲ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚਣ 'ਤੇ ਉਨ੍ਹਾਂ ਵੇਖਿਆ ਕਿ ਚੌਥੀ ਮੰਜ਼ਿਲ 'ਤੇ ਜਨਰੇਟਰ 'ਚ ਅੱਗ ਲੱਗ ਗਈ ਸੀ। ਦੋ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀ ਨੇ ਦੱਸਿਆ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਹੋਇਆ। ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।




ਇਹ ਵੀ ਪੜ੍ਹੋ: ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ
NEXT STORY