ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਏਰੀਆ ’ਚ ਸਥਿਤ ਅਮੂਲ ਦੁੱਧ, ਦਹੀਂ, ਪਨੀਰ, ਮੱਖਣ ਆਦਿ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ ਅਤੇ ਇਸ ਅੱਗ ’ਚ ਦੁਕਾਨ ਦੇ ਅੰਦਰ ਪਏ ਕੀਮਤੀ ਫਰਿੱਜ, ਦੁੱਧ, ਦਹੀਂ, ਪਨੀਰ, ਮੱਖਣ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਨਸ਼ਟ ਹੋ ਗਿਆ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਇਸ ਅੱਗ ''ਤੇ ਕਾਬੂ ਪਾਇਆ ਗਿਆ। ਲੋਕਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਆਉਣ ਤੋਂ ਪਹਿਲਾਂ ਹੀ ਲੋਕਾਂ ਨੇ ਇਸ ਅੱਗ ’ਤੇ ਕਾਬੂ ਪਾ ਲਿਆ ਸੀ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰ ਕੇ ਗਿਆ ਹੀ ਸੀ ਕਿ ਆਸ-ਪਾਸ ਦੇ ਲੋਕਾਂ ਵੱਲੋਂ ਉਸ ਨੂੰ ਫੋਨ ਕਰ ਕੇ ਦੱਸਿਆ ਗਿਆ ਕਿ ਦੁਕਾਨ ਦੇ ਅੰਦਰ ਅੱਗ ਲੱਗੀ ਹੋਈ ਹੈ।
ਜਿਵੇਂ ਹੀ ਉਹ ਪਹੁੰਚਿਆ ਅਤੇ ਉਸ ਨੇ ਦੁਕਾਨ ਦਾ ਸ਼ਟਰ ਖੋਲ੍ਹਿਆ ਤਾਂ ਦੁਕਾਨ ਦੇ ਅੰਦਰੋਂ ਅੱਗ ਦੀਆਂ ਵੱਡੀਆਂ-ਵੱਡੀਆਂ ਲਪਟਾਂ ਨਿਕਲ ਰਹੀਆਂ ਸਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਦੱਸਿਆ ਜਾਂਦਾ ਹੈ ਕਿ ਸ਼ਾਇਦ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਇਹ ਅੱਗ ਲੱਗੀ ਸੀ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਨਾਲ ਉਸ ਦੀ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ, ਕੀਮਤੀ ਫਰਿੱਜ ਆਦਿ ਸੜ ਗਈਆਂ ਹਨ। ਉੱਥੇ ਹੀ ਅੱਗ ਲੱਗਣ ਦਾ ਪਤਾ ਚੱਲਦੇ ਹੀ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਸੀਨੀਅਰ ਉਪ ਪ੍ਰਧਾਨ ਬੋਹੜ ਸਿੰਘ ਵੀ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ’ਚ ਦੁਕਾਨਦਾਰ ਦਾ ਕਾਫੀ ਨੁਕਸਾਨ ਹੋਇਆ ਹੈ।
SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ
NEXT STORY