ਹੁਸ਼ਿਆਰਪੁਰ- ਹੁਸ਼ਿਆਰਪੁਰ ਦੇ ਭੰਗੀ ਚੋਈ ਇਲਾਕੇ 'ਚ ਇਕ ਪਟਾਕਾ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਵੱਡਾ ਹਾਦਸਾ ਹੋਣੋ ਟਲ ਗਿਆ ਹੈ। ਪੁਲਸ ਮੁਤਾਬਕ ਭੰਗੀ ਚੋਈ ਇਲਾਕਾ ਪਟਾਕਿਆਂ ਦੀ ਵਿਕਰੀ ਲਈ ਇਕ ਅਧਿਕਾਰਤ ਸਥਾਨ ਹੈ, ਜਿੱਥੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਹੁਤ ਸਾਰੇ ਵਿਕਰੇਤਾ ਅਸਥਾਈ ਸਟਾਲ ਲਗਾਉਂਦੇ ਹਨ। ਘਟਨਾ ਸਮੇਂ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ

ਜਾਣਕਾਰੀ ਮੁਤਾਬਕ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਤੋਂ ਨਿਕਲਦੀਆਂ ਚੰਗਿਆੜੀਆਂ ਪਟਾਕਿਆਂ ਦੇ ਸੰਪਰਕ 'ਚ ਆ ਗਈਆਂ, ਜਿਸ ਕਾਰਨ ਦੁਕਾਨ 'ਚ ਅਚਾਨਕ ਅੱਗ ਲੱਗ ਗਈ। ਹੁਸ਼ਿਆਰਪੁਰ ਦੇ (ਸਿਟੀ) ਸਬ-ਇੰਸਪੈਕਟਰ ਕਿਰਨ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਪਹਿਲਾਂ ਤੋਂ ਹੀ ਤਾਇਨਾਤ ਇਕ ਫਾਇਰ ਬ੍ਰਿਗੇਡ ਨੇ ਸਾਵਧਾਨੀ ਵਜੋਂ ਤੁਰੰਤ ਕਾਰਵਾਈ ਕੀਤੀ ਅਤੇ ਅੱਗ ‘ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਜ਼ਿਲ੍ਹਾ ਕਰ 'ਤਾ ਸੀਲ! ਵਧਾਈ ਸੁਰੱਖਿਆ, ਹਰ ਪਾਸੇ ਪੁਲਸ ਤਾਇਨਾਤ
ਸਾਮਾਨ ਸੜ ਕੇ ਹੋਇਆ ਸੁਆਹ, ਟਲਿਆ ਵੱਡਾ ਹਾਦਸਾ
ਅੱਗ ਲੱਗਣ ਕਾਰਨ ਦੁਕਾਨ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਰਿਪੋਰਟਾਂ ਮੰਗੀਆਂ ਹਨ। ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਭਵਿੱਖ 'ਚ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਰੋਕਣ ਲਈ ਪਟਾਕੇ ਵੇਚਣ ਜਾਂ ਸਟੋਰ ਕਰਨ ਵੇਲੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ 'ਚ ਸ਼ਾਮਲ
NEXT STORY