ਭਵਾਨੀਗੜ੍ਹ (ਕਾਂਸਲ) : ਇੱਥੇ ਪਿੰਡ ਚੰਨ ਨੇੜੇ ਸਥਿਤ ਝੋਨੇ ਦੀ ਰਹਿੰਦ-ਖੂਹੰਦ ਤੋਂ ਤਿਆਰ ਕੀਤੀਆਂ ਪਰਾਲੀ ਦੀਆਂ ਗੱਠਾਂ ਦੇ ਡੰਪ ’ਚ ਦੇਰ ਰਾਤ ਅਚਾਨਕ ਅੱਗ ਲੱਗ ਜਾਣ ਕਾਰਨ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੰਪ ਦੇ ਮਾਲਕ ਰਣਜੀਤ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਪਿੰਡ ਬੋੜਾਂ ਨੇ ਦੱਸਿਆ ਕਿ ਪਿੰਡ ਚੰਨੋਂ ਨੇੜੇ ਪਿੰਡ ਲੱਖੇਵਾਲ ਵਿਖੇ ਸਥਿਤ ਉਨ੍ਹਾਂ ਦੇ ਪਰਾਲੀ ਦੀਆਂ ਗੱਠਾਂ ਦੇ ਡੰਪ ’ਚ ਦੇਰ ਰਾਤ ਕਰੀਬ 11:30 ਵਜੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਇਥੇ ਸੁੱਤੇ ਪਏ ਲੇਬਰ ਵਾਲੇ ਵਿਅਕਤੀਆਂ ਨੇ ਉਨ੍ਹਾਂ ਨੂੰ ਫੋਨ ਰਾਹੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਉਹ ਤੁਰੰਤ ਆਪਣੇ ਸਾਥੀਆਂ ਸਮੇਤ ਡੰਪ ’ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ’ਚ ਲੱਗ ਗਏ।
ਉਨ੍ਹਾਂ ਦੱਸਿਆ ਉਨ੍ਹਾਂ ਵੱਲੋਂ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ, ਪੁਲਸ ਅਤੇ ਪ੍ਰਸ਼ਾਸਨ ਨੂੰ ਦਿੱਤੀ ਗਈ ਤੇ ਰਾਤ ਦੇ ਕਰੀਬ 12:30 ਵਜੇ ਵੱਖ ਵੱਖ ਸ਼ਹਿਰ ਤੋਂ ਪਹੁੰਚੀਆਂ ਚਾਰ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਇਸ ਅੱਗ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਅੱਗ ਜਿਆਦਾ ਭਿਆਨਕ ਹੋਣ ਕਾਰਨ ਸਾਰੀਆਂ ਗੱਠਾਂ ਸੜ ਕੇ ਸੁਆਹ ਹੋ ਗਈਆਂ ਤੇ ਇਸ ਘਟਨਾ ’ਚ ਉਨ੍ਹਾਂ ਦਾ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਸ ਘਟਨਾਂ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਰੋਸ਼ ਜਾਹਿਰ ਕੀਤਾ ਕਿ ਘਟਨਾ ਦੀ ਸੂਚਨਾ ਦੇਣ ਦੇ ਬਾਵਜੂਦ ਵੀ ਪੁਲਸ ਤੇ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਪੂਰੀ ਰਾਤ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆਂ।
ਪੰਜਾਬ ਦੇ ਮੁਅੱਤਲ DIG ਭੁੱਲਰ ਦਾ ਵਿਦੇਸ਼ੀ ਕੁਨੈਕਸ਼ਨ ਆਇਆ ਸਾਹਮਣੇ! ਜਾਇਦਾਦਾਂ ਬਾਰੇ CBI ਦੇ ਵੱਡੇ ਖ਼ੁਲਾਸੇ
NEXT STORY