ਖਰੜ (ਅਮਰਦੀਪ, ਰਣਬੀਰ) : ਇੱਥੇ ਖਰੜ ਫਲਾਈਓਵਰ 'ਤੇ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਮਗਰੋਂ ਕਾਰ ਅੱਗ 'ਚ ਸੜ ਕੇ ਸੁਆਹ ਹੋ ਗਈ। ਹਾਲਾਂਕਿ ਇਸ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਬਲਰਾਮ ਸਿੰਘ ਅੰਮ੍ਰਿਤਸਰ ਤੋਂ ਆਪਣੀ ਵਰਨਾ ਕਾਰ 'ਤੇ ਸਵਾਰ ਹੋ ਕੇ ਚੰਡੀਗੜ੍ਹ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਲੱਖਾਂ ਰੁਪਏ ਜਿੱਤਣ ਦਾ ਮੌਕਾ, ਆ ਗਈ ਨਵੀਂ ਸਕੀਮ, ਖ਼ਰਚਣਗੇ ਪੈਣਗੇ ਸਿਰਫ...
ਅਚਾਨਕ ਕੇ. ਐੱਫ. ਸੀ. ਦੇ ਸਾਹਮਣੇ ਫਲਾਈਓਵਰ ਦੇ ਉੱਪਰ ਗੱਡੀ 'ਚ ਸ਼ਾਰਟ ਸਰਕਟ ਹੋਣ ਨਾਲ ਜਦੋਂ ਧੂੰਆਂ ਨਿਕਲਿਆ ਤਾਂ ਕਾਰ ਸਵਾਰ ਨੇ ਬਹਾਦਰੀ ਨਾਲ ਕਾਰ ਰੋਕ ਕੇ ਕਾਰ ਰੋਕੀ ਅਤੇ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ 'ਚ ਪਾਵਰਕਾਮ ਦਾ ਵੱਡਾ ACTION, ਹੁਣ ਗੁਆਂਢੀਆਂ ਨੂੰ ਵੀ...
ਫਾਇਰ ਬ੍ਰਿਗੇਡ ਦੇ ਫਾਇਰਮੈਨ ਵਰਿੰਦਰ ਸਿੰਘ, ਨਵਤੇਜ ਸਿੰਘ, ਸੁਖਪ੍ਰੀਤ ਸਿੰਘ ਹਾਦਸਾ ਗ੍ਰਸਤ ਕਾਰ ਕੋਲ ਪੁੱਜੇ ਅਤੇ ਉਨ੍ਹਾਂ ਅੱਗ 'ਤੇ ਕਾਬੂ ਪਾਇਆ ਤਾਂ ਉਸ ਸਮੇਂ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ। ਟ੍ਰੈਫਿਕ ਜਾਮ ਹੋਣ ਦੇ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਗਲਤ ਸਾਈਡ ਤੋਂ ਘੁੰਮ ਕੇ ਆਉਣਾ ਪਿਆ। ਹੋਰ ਕਾਰ ਸਵਾਰ ਭਾਵੇਂ ਹੀ ਆਪਣੀਆਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਲੱਗ ਪਏ ਪਰ ਕਿਸੇ ਨੇ ਵੀ ਅੱਗ 'ਤੇ ਕਾਬੂ ਪਾਉਣ ਲਈ ਕੋਈ ਕਾਰਵਾਈ ਨਹੀਂ ਦਿਖਾਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਜੇਲ੍ਹ 'ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ ਹੋਈਆਂ ਭਾਵੁਕ
NEXT STORY