ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਦੇ ਸਰਕਾਰੀ ਹਾਈ ਸਕੈਂਡਰੀ ਸਕੂਲ ਲੜਕੇ ਵਿਖੇ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ।
ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਅੱਗ ਅਚਾਨਕ ਭੜਕੀ, ਜਿਸ ਕਾਰਨ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਤੁਰੰਤ ਕਾਰਵਾਈ ਕਾਰਨ ਅੱਗ ਨੂੰ ਫੈਲਣ ਤੋਂ ਰੋਕ ਲਿਆ ਗਿਆ। ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਵੱਡਾ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਅਤੇ ਸੰਬੰਧਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
NEXT STORY