ਸਾਹਨੇਵਾਲ/ਕੁਹਾੜਾ (ਜਗਰੂਪ) : ਨਾਲ ਲਗਦੇ ਪਿੰਡ ਉਮੈਦਪੁਰ ਵਿਖੇ ਪਾਵਰਕਾਮ ਦੇ ਲੱਗੇ 220 ਕੇ. ਵੀ. ਗਰਿੱਡ ਦੇ ਕੰਟਰੋਲ ਰੂਮ ਵਿਚ ਅਚਾਨਕ ਅੱਗ ਲੱਗ ਜਾਣ ਕਾਰਨ ਅੰਦਰ ਲੱਗੇ ਕੰਟਰੋਲ ਰੂਮ ਦੇ ਬਕਸੇ ਪੂਰੀ ਤਰ੍ਹਾਂ ਸੜਕੇ ਸੁਆਹ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ ਸਾਢੇ 10 ਵਜੇ ਦੇ ਕਰੀਬ ਪਿੰਡ ਉਮੈਦਪੁਰ ਵਿਖੇ ਪਾਵਰਕਾਮ ਦੇ ਲੱਗੇ 220 ਕੇ. ਵੀ. ਗਰਿੱਡ ਦੇ ਕੰਟਰੋਲ ਰੂਮ ਵਿਚ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਕੰਟਰੋਲ ਰੂਮ ਦੇ ਅੰਦਰ ਲੱਗੇ ਸਾਰੇ ਬਕਸੇ ਅੱਗ ਦੀ ਲਪੇਟ ਵਿਚ ਆ ਗਏ।
ਉਥੇ ਸੇਵਾ ਨਿਭਾ ਰਹੇ ਪਾਵਰਕਾਮ ਦੇ ਕਰਮਚਾਰੀਆਂ ਨੇ ਬੜੀ ਹੀ ਮੁਸ਼ਕਿਲ ਨਾਲ ਆਪਣੀ ਭੱਜ ਕੇ ਜਾਨ ਬਚਾਈ । ਉਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਕਰ ਦਿੱਤੀ ਤਾਂ ਕੁਝ ਸਮੇਂ ਬਾਅਦ ਹੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ। ਇਸ ਸੰਬੰਧੀ ਮੌਕੇ 'ਤੇ ਪਹੁੰਚੇ ਪਾਵਰਕਾਮ ਦੇ ਐੱਸ. ਸੀ. ਵੈਸਟ ਇੰਜਨੀਅਰ ਕੁਲਵਿੰਦਰ ਸਿੰਘ ਅਤੇ ਐੱਸ. ਡੀ. ਓ. ਸਾਹਨੇਵਾਲ ਨਵਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਕਾਮ ਦੇ ਸਾਰੇ ਕਰਮਚਾਰੀ ਸੁਰੱਖਿਅਤ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਦੇ ਸੜ ਜਾਣ ਕਾਰਨ ਜੋ ਆਸ ਪਾਸ ਦੇ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਠੱਪ ਹੋ ਗਈ ਹੈ ਤੇ ਬਿਜਲੀ ਦੀ ਸਪਲਾਈ ਨੂੰ ਜਲਦ ਹੀ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐੱਸਸੀ ਵੈਸਟ ਇੰਜਨੀਅਰ ਕੁਲਵਿੰਦਰ ਸਿੰਘ ਅਤੇ ਐੱਸਡੀਓ ਸਾਹਨੇਵਾਲ ਨਵਜੋਤ ਸਿੰਘ ਨੇ ਦੱਸਿਆ ਕਿ ਸਾਮ 6 ਵਜੇ ਦੇ ਲਗਭਗ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ANTF ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ! ਹੈਰੋਇਨ ਤੇ ਹਥਿਆਰਾਂ ਸਣੇ ਤਿੰਨ ਕਾਬੂ
NEXT STORY