ਨਵਾਂਸ਼ਹਿਰ, (ਤ੍ਰਿਪਾਠੀ)- ਲੜਕੀ ਦੇ ਜਨਮ ਲੈਣ 'ਤੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਉਸਨੂੰ ਮਿੱਟੀ ਦਾ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਦੇ ਦੋਸ਼ 'ਚ ਪੁਲਸ ਨੇ ਵਿਆਹੁਤਾ ਦੇ ਪਤੀ ਅਤੇ ਨਣਦ ਖਿਲਾਫ ਮਾਮਲਾ ਦਰਜ ਕੀਤਾ ਹੈ।
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਵਿਆਹੁਤਾ ਹਰਦੀਪ ਕੌਰ ਨੇ ਦੱਸਿਆ ਕਿ ਉਸਦਾ ਵਿਆਹ ਕਰਮਜੀਤ ਸਿੰਘ ਪੁੱਤਰ ਜਗੀਰ ਸਿੰਘ ਨਾਲ ਮਲੋਟ ਜ਼ਿਲਾ ਮੁਕਤਸਰ ਸਾਹਿਬ ਦੇ ਇਕ ਹੋਟਲ ਵਿਖੇ ਹੋਇਆ ਸੀ। ਉਸਦੇ ਪਤੀ ਦਾ ਇਹ ਦੂਜਾ ਵਿਆਹ ਸੀ ਅਤੇ ਪਹਿਲੀ ਪਤਨੀ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਉਸ ਦੀ ਪਹਿਲਾਂ ਹੀ ਇਕ ਲੜਕੀ ਹੈ। ਵਿਆਹ ਉਪਰੰਤ ਉਸਨੇ ਵੀ ਇਕ ਲੜਕੀ ਨੂੰ ਜਨਮ ਦਿੱਤਾ, ਜਦੋਂਕਿ ਉਸਦਾ ਸਹੁਰਾ ਪਰਿਵਾਰ ਲੜਕਾ ਚਾਹੁੰਦਾ ਸੀ, ਜਿਸ ਕਾਰਨ ਉਸਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸਨੂੰ ਦਾਜ ਨਾ ਲਿਆਉਣ ਕਾਰਨ ਵੀ ਤੰਗ-ਪ੍ਰੇਸ਼ਾਨ ਕਰਦਿਆਂ ਕੁੱਟ-ਮਾਰ ਤਕ ਕੀਤੀ ਗਈ।
ਉਸਦੇ ਪਤੀ ਨੇ ਪਰਿਵਾਰ ਨਾਲ ਮਿਲ ਕੇ ਉਸਨੂੰ ਰਸੋਈ 'ਚ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ ਪਰ ਉਸਦੇ ਰੌਲਾ ਪਾਉਣ 'ਤੇ ਆਂਢ-ਗੁਆਂਢ ਦੇ ਲੋਕਾਂ ਨੇ ਇਕੱਠੇ ਹੋ ਕੇ ਅੱਗ ਨੂੰ ਬੁਝਾ ਦਿੱਤਾ ਤੇ ਉਸ ਨੂੰ ਗੰਭੀਰ ਹਾਲਤ 'ਚ ਇਕ ਹਸਪਤਾਲ 'ਚ ਦਾਖਲ ਕਰਵਾਇਆ।
ਹੁਸ਼ਿਆਰਪੁਰ ਨੂੰ ਚਾਹੀਦੈ ਰੇਲਵੇ ਵਿਸਥਾਰ ਪਰ ਮਿਲਣ ਜਾ ਰਹੀ ਹੈ ਤੇਜ਼ ਰਫ਼ਤਾਰ
NEXT STORY