ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਬੇਗਮਪੁਰ ’ਚ ਸਥਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ’ਚ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦਾ ਸਮਾਚਾਰ ਮਿਲਿਆ ਹੈ। ਉਕਤ ਘਟਨਾ ਬਿਜਲੀ ਦੇ ਸ਼ਾਰਟ-ਸਰਕਟ ਨਾਲ ਹੋਣ ਦਾ ਸਮਾਚਾਰ ਹੈ। ਘਟਨਾ ਦੀ ਜਾਣਕਾਰੀ ਉਸ ਸਮੇਂ ਮਿਲੀ, ਜਦੋਂ ਇਕ ਸ਼ਰਧਾਲੂ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਲਈ ਆਇਆ, ਘਟਨਾ ’ਚ ਕੋਈ ਮਾਲੀ ਨੁਕਸਾਨ ਨਹੀਂ ਹੋਇਆ ਹੈ ਪਰ ਘਟਨਾ ’ਚ ਤਿੰਨ ਪਾਵਨ ਸਰੂਪ ਅਗਨ ਭੇਟ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ’ਚ ਬੱਚਿਆਂ ਦੀ ਤਸਕਰੀ ਦੇ ਸ਼ੱਕ ’ਚ 23 ਗ੍ਰਿਫ਼ਤਾਰ, ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ
ਪਾਠੀ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਪਾਠ ਕਰ ਕੇ ਚਲੇ ਗਏ ਸਨ। ਸਵੇਰੇ ਜਦੋਂ ਇਕ ਸ਼ਰਧਾਲੂ ਮੱਥਾ ਟੇਕਣ ਲਈ ਆਇਆ ਤਾਂ ਉਸ ਨੇ ਵੇਖਿਆ ਕਿ ਸੁੱਖ ਆਸਨ ਵਾਲੇ ਕਮਰੇ ’ਚੋਂ ਧੂੰਆਂ ਨਿਕਲ ਰਿਹਾ ਹੈ। ਮੌਕੇ ’ਤੇ ਪਹੁੰਚ ਕੇ ਲੋਕਾਂ ਨੇ ਸ਼ੀਸ਼ਾ ਤੋੜ ਕੇ ਪਾਣੀ ਨਾਲ ਅੱਗ ਬੁਝਾਉਣੀ ਸ਼ੁਰੂ ਕੀਤੀ। ਜਦੋਂ ਅੰਦਰ ਜਾ ਕੇ ਵੇਖਿਆ ਤਾਂ ਪਾਲਕੀ, ਪਰਦੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਚੁੱਕੇ ਸਨ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ
ਘਟਨਾ ਦੀ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਸਿੰਘ ਸਾਹਿਬਾਨ ਨੇ ਪਾਵਨ ਸਰੂਪ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਉਨ੍ਹਾਂ ਨੂੰ ਸ੍ਰੀ ਗੋਇੰਦਵਾਲ ਸਾਹਿਬ ’ਚ ਜਾ ਕੇ ਭੇਟ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ’ਤੇ ਨਵਾਂਸ਼ਹਿਰ ਦੀ ਪੁਲਸ ਪਹੁੰਚ ਗਈ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ’ਚ 17 ਤੇ 18 ਨੂੰ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਛੁੱਟੀ ਦਾ ਐਲਾਨ
NEXT STORY