ਮੋਗਾ (ਬਿਊਰੋ) - ਦੀਵਾਲੀ ਵਾਲੇ ਦਿਨ ਮੋਗਾ ਵਿਖੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਕੱਪੜਿਆਂ ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮੌਕੇ ’ਤੇ ਮੌਜੂਦ ਲੋਕਾਂ ਵਲੋਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਦੱਸ ਦੇਈਏ ਕਿ ਸ਼ੋਅਰੂਮ ’ਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਸ਼ੋਅਰੂਮ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰ ’ਚ ਭੀੜ ਜ਼ਿਆਦਾ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਅੱਗ ’ਤੇ ਕਾਬੂ ਪਾਉਣ ’ਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਘਟਨਾ ਸਥਾਨ ’ਤੇ ਫਾਇਰ ਬ੍ਰਿਗੇਡ ਦੀਆਂ ਪਹੁੰਚੀਆਂ 4 ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਦੱਸ ਦੇਈਏ ਕਿ ਅੱਗ ਦੀ ਇਸ ਘਟਨਾ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਸ਼ੋਅਰੂਮ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਭਾਰਤੀ ਮੂਲ ਦੇ ਰਿਸ਼ੀ ਸੂਨਕ ਬਣੇ UK ਦੇ ਪ੍ਰਧਾਨ ਮੰਤਰੀ, CM ਮਾਨ ਨੇ ਇੰਝ ਦਿੱਤੀ ਵਧਾਈ
NEXT STORY