ਜਲੰਧਰ (ਮਾਹੀ)- ਦੇਰ ਰਾਤ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਸੰਗਲ ਸੋਹਲ ਨੇੜੇ ਦੋ ਥਰਮੋਕੋਲ ਫੈਕਟਰੀਆਂ ਵਿਚ ਭਿਆਨਕ ਅੱਗ ਲੱਗ ਗਈ। ਲੋਕਾਂ ਨੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਨੰਬਰ ’ਤੇ ਫੋਨ ਕੀਤਾ ਅਤੇ ਕਰੀਬ ਦੋ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਦੇਰ ਰਾਤ ਤੱਕ ਅੱਗ ਬੁਝਾਉਣ ਦੇ ਯਤਨ ਜਾਰੀ ਸਨ। ਦੋ ਥਰਮੋਕੋਲ ਫੈਕਟਰੀਆਂ ਵਿਨਰਮਾਗ ਅਤੇ ਸਨਸ਼ਾਈਨ ਵਿਚ ਅੱਗ ਲੱਗਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਆ ਸਕਦੀ ਹੈ ਪੈਟਰੋਲ-ਡੀਜ਼ਲ ਦੀ ਕਿੱਲਤ! ਪੈਟਰੋਲ ਪੰਪਾਂ 'ਤੇ ਲੱਗੀਆਂ ਲੰਮੀਆਂ ਲਾਈਨਾਂ
ਫਾਇਰ ਬ੍ਰਿਗੇਡ ਦੇ ਰਾਜਿੰਦਰ ਸਹੋਤਾ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ ਪਿੰਡ ਸੰਗਲ ਸੋਹਲ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਤੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਮੌਕੇ ’ਤੇ ਮੰਡ ਚੌਕੀ ਦੇ ਏ. ਐੱਸ. ਆਈ. ਸੁਖਜਿੰਦਰ ਸਿੰਘ ਪੁੱਜੇ। ਅੱਗ ਲੱਗਣ ਦੇ ਕਾਰਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ 'ਚ ਗੱਡੀ ਚਲਾਉਂਦਿਆਂ ਖ਼ਤਰਨਾਕ ਥਾਵਾਂ ਬਾਰੇ ਮਿਲਣਗੇ Voice Alert
NEXT STORY