ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਪਸਿਆਲ ਨੇੜੇ ਗੁੱਜਰਾਂ ਦੇ ਡੇਰੇ ਨੂੰ ਅੱਗ ਲੱਗਣ ਕਾਰਨ ਉਨ੍ਹਾਂ ਦੇ ਡੇਰੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਦੇ ਨਾਲ ਹੀ ਪਸ਼ੂਆਂ ਲਈ ਇਕੱਠੀ ਕੀਤੀ ਗਈ ਪਰਾਲੀ ਵੀ ਸੜ ਕੇ ਸੁਆਹ ਹੋ ਗਈ।

ਇਸ ਮੌਕੇ ਗੱਲਬਾਤ ਕਰਦੇ ਹੋਏ ਗੁੱਜਰ ਸ਼ਰਮੂਦੀਨ ਨੇ ਦੱਸਿਆ ਕਿ ਅਚਾਨਕ ਅੱਗ ਲੱਗਣ ਕਾਰਨ ਇਹ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਤੇਜ਼ ਸੀ ਕਿ ਇਸ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਗੱਡੀ ਨੂੰ ਬੁਲਾਇਆ ਗਿਆ ਪਰ ਉਸ ਦੇ ਆਉਣ ਤੱਕ ਸਾਡਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ। ਇਸ ਮੌਕੇ ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ 24 ਘੰਟੇ ਮਿਲ ਸਕੇਗੀ ਮਾਨਸਿਕ ਰੋਗਾਂ ਦੇ ਇਲਾਜ ਦੀ ਸਹੂਲਤ
NEXT STORY