ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਪਿੰਡ ਵਿਰਕ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਇਕ ਧਿਰ ਵਲੋਂ ਫਾਇਰਿੰਗ ਕਰਨ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਉੱਥੇ ਹੀ ਇਸ ਝਗੜੇ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੈ, ਜਿਸ ਦਾ ਇਲਾਜ ਸਿਵਲ ਹਸਪਤਾਲ ਬਟਾਲਾ 'ਚ ਚਲ ਰਿਹਾ ਹੈ। ਇਸ ਦੌਰਾਨ ਪੁਲਸ ਦਾ ਕਹਿਣਾ ਹੈ ਕਿ ਝਗੜਾ ਤਾਂ ਹੋਇਆ ਹੈ ਪਰ ਫਾਇਰਿੰਗ ਹੋਣ ਦੀ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 3 ਦਿਨਾਂ ਤੱਕ ਛੁੱਟੀਆਂ ਦਾ ਐਲਾਨ
ਸਿਵਲ ਹਸਪਤਾਲ ਬਟਾਲਾ 'ਚ ਜ਼ੇਰੇ ਇਲਾਜ ਪ੍ਰਿਥੀਪਾਲ ਸਿੰਘ ਦਾ ਕਹਿਣਾ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਸਰਪੰਚ ਵਲੋਂ ਕੁਝ ਨੌਜਵਾਨਾਂ ਨੇ ਹਥਿਆਰਾਂ ਸਮੇਤ ਉਸਦੇ ਪੁੱਤਰ 'ਤੇ ਹਮਲਾ ਕੀਤਾ । ਉਸ ਨੇ ਦੱਸਿਆ ਜਦੋਂ ਮੈਂ ਆਪਣੇ ਪੁੱਤਰ ਨੂੰ ਬਚਾਉਣ ਵਾਸਤੇ ਅੱਗੇ ਵਧਿਆ ਤਾਂ ਉਨ੍ਹਾਂ ਨੇ ਮੇਰੇ 'ਤੇ ਵੀ ਹਮਲਾ ਕਰ ਦਿੱਤਾ ਅਤੇ ਫ਼ਾਇਰ ਕੀਤੇ ਤਾਂ ਮੈਨੂੰ ਵੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ । ਉਥੇ ਹੀ ਉਸ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਾਰ ਚਾਲਕ ਦੀ ਗਲਤੀ ਨੇ ਉਜਾੜਿਆ ਪਰਿਵਾਰ, ਸਕੂਟਰੀ ਸਵਾਰ ਔਰਤ ਦੀ ਦਰਦਨਾਕ ਮੌਤ
ਸਿਵਲ ਹਸਪਤਾਲ ਦੇ ਡਿਊਟੀ ਮੈਡੀਕਲ ਅਫ਼ਸਰ ਡਾਕਟਰ ਦਾ ਕਹਿਣਾ ਸੀ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਇਲਾਜ ਲਈ ਲਿਆਂਦਾ ਗਿਆ ਹੈ। ਉਨ੍ਹਾਂ ਮੁਤਾਬਕ ਗੋਲੀ ਚੱਲੀ ਜਿਸ ਨਾਲ ਉਹ ਜ਼ਖ਼ਮੀ ਹੋਇਆ ਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ਜਦਕਿ ਉਸਦੀ ਹਾਲਤ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ । ਉੱਥੇ ਹੀ ਇਸ ਮਾਮਲੇ 'ਚ ਹਸਪਤਾਲ ਬਿਆਨ ਦਰਜ ਕਰਨ ਪਹੁੰਚੇ ਐੱਸ. ਐੱਚ. ਓ ਅਮਰੀਕ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਧਿਰਾਂ 'ਚ ਝਗੜਾ ਹੋਇਆ ਹੈ ਅਤੇ ਉਹ ਤਫ਼ਤੀਸ਼ ਕਰਨ ਪਹੁੰਚੇ ਹਨ ਅਤੇ ਜ਼ਖ਼ਮੀ ਵਲੋਂ ਫਾਇਰਿੰਗ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੋ ਤਫਤੀਸ਼ 'ਚ ਸਾਹਮਣੇ ਆਵੇਗਾ, ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਡਿਊਟੀਆਂ ਦੇ ਚੱਕਰ ’ਚ ਢਾਈ ਮਹੀਨੇ ਦੇ ਬੱਚੇ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਚਾ ਸਹੁਰੇ ਦੀ ਸ਼ਰਮਨਾਕ ਕਰਤੂਤ, ਭੱਦੀ ਸ਼ਬਦਾਵਲੀ ਲਿਖ ਵਾਇਰਲ ਕੀਤੀਆਂ ਨੂੰਹ ਦੀਆਂ ਤਸਵੀਰਾਂ
NEXT STORY