ਚੰਡੀਗੜ੍ਹ (ਕੁਲਦੀਪ)- ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ ਜਦੋਂ ਇਥੇ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ਦੇ ਰਾਮ ਦਰਬਾਰ ਵਿਚ ਪਲਾਟ ਨੰਬਰ-786 ਵਿਚ ਅਚਾਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਪਾ ਕੇ ਫਾਇਰ ਬ੍ਰਿਗੇਡ ਦੀਆਂ ਕਰੀਬ 10 ਗੱਡੀਆਂ ਮੌਕੇ ਉਤੇ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਹੜੀ ਫੈਕਟਰੀ ਵਿਚ ਅੱਗ ਲੱਗੀ ਹੈ ਉਹ ਫੈਕਟਰੀ ਸੁਭਾਸ਼ ਮਿੱਤਲ ਦੀ ਹੈ,ਜੋਕਿ ਕੱਨ੍ਹਈਆ ਮਿੱਤਲ ਦੇ ਭਰਾ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਗਨੀਮਤ ਇਹ ਰਹੀ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ’ਚ ਸ਼ੁਰੂ ਹੋਏ ਝੋਨੇ ਦੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ, ਮਾਝੇ ਤੋਂ ਹੋਈ ਸ਼ੁਰੂਆਤ
NEXT STORY