ਰਾਹੋਂ (ਪ੍ਰਭਾਕਰ)-ਪਿੰਡ ਭਾਰਟਾ ਕਲਾਂ ਵਿਖੇ 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਅੱਗ ਲੱਗਣ ਨਾਲ 8 ਸਾਲ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਭਾਰਟਾ ਕਲਾਂ ਦੇ ਖੇਤਾਂ ਵਿਚ ਬੈਠੇ 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਪੜੀਆਂ ਨੂੰ ਅੱਗ ਲੱਗ ਗਈ, ਜਿਸ ਨਾਲ ਕਾਫ਼ੀ ਪਸ਼ੂ ਝੁਲਸ ਗਏ।

ਇਸ ਦੀ ਸੂਚਨਾ ਮਿਲਦੇ ਹੀ ਨਵਾਂਸ਼ਹਿਰ ਦੇ ਤਹਿਸੀਲਦਾਰ ਥਾਣੇ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੂੰ ਅੱਗ ਬੁਝਾਉਣ ਲਈ ਬੁਲਾਇਆ, ਜਿਸ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ


ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
CM ਮਾਨ ਅੱਜ ਵੰਡਣਗੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ, ਟਵੀਟ 'ਚ ਬੋਲੇ-ਅੱਜ ਹੈ ਇਤਿਹਾਸਕ ਦਿਨ
NEXT STORY