ਕੁਰਾਲੀ, (ਬਠਲਾ)- ਪਿੰਡ ਸ਼ਾਹਪੁਰ ਦੀ ਇਕ ਔਰਤ ਤੇ ਉਸ ਦੀ ਮਾਸੂਮ ਧੀ ਦੀ ਭੇਤਭਰੀ ਹਾਲਤ ਵਿਚ ਅੱਗ ਨਾਲ ਸੜ ਕੇ ਮੌਤ ਹੋ ਗਈ। ਇਸ ਸਬੰਧੀ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਸਦਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਮ੍ਰਿਤਕਾ ਦੇ ਪਿਤਾ ਸੁਖਜਿੰਦਰ ਸਿੰਘ ਨਿਵਾਸੀ ਮੀਆਂਪੁਰ ਠੌਣਾ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਇੰਦਰਜੀਤ ਕੌਰ ਦਾ ਵਿਆਹ 23 ਸਤੰਬਰ 2012 ਵਿਚ ਕੀਤਾ ਸੀ। ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਵਲੋਂ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਤੇ ਉਨ੍ਹਾਂ ਨੇ ਕਈ ਵਾਰ ਸਹੁਰੇ ਪਰਿਵਾਰ ਦੀ ਮੰਗ ਪੂਰੀ ਕੀਤੀ ਤੇ ਉਹ ਹੁਣ ਵੀ ਮਕਾਨ ਲਈ ਪੈਸਿਆਂ ਦੀ ਮੰਗ ਕਰ ਰਹੇ ਸਨ।
ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ 12 ਵਜੇ ਇੰਦਰਜੀਤ ਨੇ ਆਪਣੀ ਭੂਆ ਨੂੰ ਫੋਨ ਕਰਕੇ ਦੱਸਿਆ ਕਿ ਉਸ ਨਾਲ ਅੱਜ ਫਿਰ ਕੁੱਟ-ਮਾਰ ਕੀਤੀ ਜਾ ਰਹੀ ਹੈ ਤੇ ਉਸ ਦੀ ਜਾਨ ਨੂੰ ਖ਼ਤਰਾ ਹੈ। ਸੁਖਜਿੰਦਰ ਸਿੰਘ ਨੇ ਦੱਸਿਆ ਕਿ ਦੋ ਘੰਟਿਆਂ ਬਾਅਦ ਹੀ ਉਸ ਨੂੰ ਇੰਦਰਜੀਤ ਦੇ ਪਤੀ ਦਾ ਫੋਨ ਆਇਆ ਕਿ ਇੰਦਰਜੀਤ ਕੌਰ ਤੇ ਉਸ ਦੀ 5 ਸਾਲਾ ਬੱਚੀ ਸਿਮਰਨਜੀਤ ਕੌਰ ਅੱਗ ਲੱਗਣ ਕਾਰਨ ਸੜ ਗਈਆਂ ਹਨ ਤੇ ਉਹ ਦੋਵਾਂ ਨੂੰ ਹਸਪਤਾਲ ਲਿਜਾ ਰਹੇ ਹਨ। ਇਸੇ ਦੌਰਾਨ ਕੁਝ ਸਮੇਂ ਬਾਅਦ ਉਸ ਨੂੰ ਫਿਰ ਫੋਨ ਆਇਆ ਕਿ ਉਨ੍ਹਾਂ ਦੋਵਾਂ ਨੂੰ ਪੀ. ਜੀ. ਆਈ. ਲਿਜਾਇਆ ਗਿਆ ਹੈ। ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜੀਆਂ ਦੋਵਾਂ ਮਾਵਾਂ-ਧੀਆਂ ਦੀ ਪੀ. ਜੀ. ਆਈ. ਵਿਚ ਮੌਤ ਹੋ ਗਈ।
ਮ੍ਰਿਤਕਾ ਦੇ ਪਿਤਾ ਸੁਖਜਿੰਦਰ ਸਿੰਘ ਦੇ ਬਿਆਨਾਂ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸੰਪਰਕ ਕਰਨ 'ਤੇ ਸਥਾਨਕ ਥਾਣਾ ਮੁਖੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਮੁਢਲੀ ਜਾਂਚ ਤੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ 'ਤੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਖ਼ਿਲਾਫ਼ ਪਰਚਾ ਦਰਜ ਕੀਤਾ ਜਾ ਰਿਹਾ ਹੈ।
ਚਾਲੂ ਭੱਠੀ ਤੇ ਲਾਹਣ ਸਮੇਤ ਕਾਬੂ
NEXT STORY