ਮੋਗਾ (ਗੋਪੀ ਰਾਉਕੇ/ਕਸ਼ਿਸ਼ ਸਿੰਗਲਾ)- ਇਕ ਪਾਸੇ ਜਿੱਥੇ ਪੂਰੇ ਦੇਸ਼ 'ਚ ਦੀਵਾਲੀ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਮੋਗਾ ਤੋਂ ਵੱਡੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੀ ਦਾਣਾ ਮੰਡੀ ਵਿਖੇ ਬਣੇ 6-7 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ ਹੈ।
ਅਚਾਨਕ ਲੱਗੀ ਇਸ ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਜਗ੍ਹਾ ਮੌਜੂਦ ਟਰਾਂਸਫਾਰਮਰ 'ਚ ਪਹਿਲਾਂ ਵੀ ਕਈ ਵਾਰ ਅੱਗ ਲੱਗ ਚੁੱਕੀ ਹੈ ਤੇ ਇਸ ਬਾਰੇ ਵਿਭਾਗ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਜਾ ਚੁੱਕੀ ਹੈ, ਪਰ ਇਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5-6 ਗੱਡੀਆਂ ਮੌਕੇ 'ਤੇ ਪਹੁੰਚੀਆਂ ਸਨ, ਜੋ ਕਿ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਈ ਨਹੀਂ ਜਾ ਸਕੀ ਸੀ।
ਉੱਥੇ ਹੀ ਇਕ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਹ ਘਰ ਵਿੱਚ ਦੀਵਾਲੀ ਪੂਜਨ ਲਈ ਗਿਆ ਸੀ ਅਤੇ ਇਸ ਦੌਰਾਨ ਉਸ ਨੂੰ ਫੋਨ ਆਇਆ ਕਿ ਉਸ ਦੇ ਖੋਖੇ ਨੂੰ ਅੱਗ ਲੱਗ ਗਈ ਹੈ। ਉਹ ਤੁਰੰਤ ਮੌਕੇ 'ਤੇ ਪਹੁੰਚਿਆ ਤੇ ਆ ਕੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨਾਲ ਮਿਲ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੇ ਗਲ਼ੇ 'ਚ ਆ ਵੱਜੀ ਆਤਿਸ਼ਬਾਜ਼ੀ, ਤੜਫ਼-ਤੜਫ਼ ਕੇ ਗੁਆਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੇ ਗਲ਼ੇ 'ਚ ਆ ਵੱਜੀ ਆਤਿਸ਼ਬਾਜ਼ੀ, ਤੜਫ਼-ਤੜਫ਼ ਕੇ ਗੁਆਈ ਜਾਨ
NEXT STORY