ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਬੈਂਕਾਂ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕੀਤੇ ਜਾ ਰਹੇ ਕਾਰਜਾਂ ਸਮੀਖਿਆ ਕਰਨ ਵਾਸਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਨਾਬਾਰਡ ਵੱਲੋਂ ਜ਼ਿਲ੍ਹਾ ਬਰਨਾਲਾ 'ਚ 2019-20 ਲਈ ਸੰਭਾਵੀ ਕਰਜ਼ ਯੋਜਨਾ ਨਾਂ ਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸ਼੍ਰੀ ਗੁਪਤਾ ਨੇ ਬੈਂਕਾਂ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ ਅਤੇ ਬੈਂਕਾਂ 'ਚ ਸੁਰੱਖਿਆ ਦੇ ਮੱਦੇਨਜ਼ਰ ਲੋੜ ਅਨੁਸਾਰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਅਤੇ ਸੀ. ਸੀ. ਟੀ. ਵੀ. ਕੈਮਰੇ ਚਾਲੂ ਹਾਲਤ ਵਿੱਚ ਰੱਖਣ ਦੀ ਹਦਾਇਤ ਕੀਤੀ ਅਤੇ ਬੈਂਕਾਂ ਵਿੱਚ ਵੱਧ ਤੋਂ ਵੱਧ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਅੱਗ ਬੁਝਾਊ ਯੰਤਰਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ। ਡਿਪਟੀ ਕਮਿਸ਼ਨਰ ਗੁਪਤਾ ਨੇ ਸਮੂਹ ਬੈਂਕਰਜ਼ ਨੂੰ ਹਦਾਇਤ ਕੀਤੀ ਕਿ ਮਿੱਥੇ ਟੀਚੇ ਪ੍ਰਾਪਤ ਕਰਨ ਲਈ ਗੰਭੀਰਤਾ ਨਾਲ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਯੋਗ ਬਿਨੇਕਾਰਾਂ ਦੇ ਕਰਜ਼ਿਆਂ ਦੇ ਬਕਾਇਆ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।
ਆਉਣ ਵਾਲੇ ਦਿਨਾਂ 'ਚ ਠੰਡ ਨਾਲ ਕੁੰਗੜੇਗਾ ਪੰਜਾਬ
NEXT STORY