ਬਠਿੰਡਾ (ਅਮਿਤ) : ਬਠਿੰਡਾ ਸਥਿਤ ਇਕ ਗੱਤਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਹੋਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਉਕਤ ਫੈਕਟਰੀ ਵਿਚ ਦੀਵਾਲੀ ਵਾਲੀ ਰਾਤ ਲਗਭਗ 10 ਵਜੇ ਦੇ ਕਰੀਬ ਅੱਗ ਲੱਗੀ ਸੀ, ਜਿਸ 'ਤੇ ਅਜੇ ਤਕ ਵੀ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਗੱਤਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਬਠਿੰਡਾ 'ਚ ਡਿਊਟੀ 'ਤੇ ਤਾਇਨਾਤ ਪੁਲਸ ਅਧਿਕਾਰੀਆਂ ਨੇ ਆਮ ਜਨਤਾ ਨਾਲ ਮਿਲ ਕੇ ਮਨਾਈ ਦੀਵਾਲੀ
NEXT STORY