ਚੰਡੀਗੜ੍ਹ (ਕੁਲਦੀਪ) : ਸ਼ਹਿਰ ਦੇ ਸੈਕਟਰ-28/29 ਦੀ ਡਿਵਾਈਡਿੰਗ ਰੋਡ 'ਤੇ ਬੁੱਧਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਬੀ. ਐਮ. ਡਬਲਿਊ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਗੱਡੀ ਦੇ ਚਾਲਕ ਨੇ ਪੈਟਰੋਲ ਭਰਵਾ ਕੇ ਜਿਵੇਂ ਹੀ ਗੱਡੀ ਬਾਹਰ ਲਿਆਂਦੀ ਤਾਂ ਉਸ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਚਾਲਕ ਨੇ ਗੱਡੀ 'ਚੋਂ ਬਾਹਰ ਨਿਕਲ ਕੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਨੇ ਗੱਡੀ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਕੋਰੋਨਾ ਕਾਰਨ ਮਰੇ ਸੋਢੀ ਰਾਮ ਦੇ ਸੰਪਰਕ 'ਚ ਆਏ 23 ਲੋਕਾਂ ਦੇ ਸੈਂਪਲ ਲਏ
NEXT STORY