ਦੋਰਾਹਾ (ਵਿਨਾਇਕ): ਦੋਰਾਹਾ ਜੀ.ਟੀ. ਰੋਡ ਨਾਲ ਲੱਗਦੀ ਲਿੰਕ ਰੋਡ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਕੋਲਡ ਡਰਿੰਕ ਨਾਲ ਲੱਦੇ ਇਕ ਚੱਲਦੇ ਟਰੱਕ ਦੇ ਪਿਛਲੇ ਹਿੱਸੇ ਵਿਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਪਲਾਂ ਵਿਚ ਟਰੱਕ ਦੇ ਪਿਛਲੇ ਟਾਇਰਾਂ ਅਤੇ ਬਾਡੀ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਦੂਰੋਂ ਹੀ ਅੱਗ ਦੀਆਂ ਉੱਚੀਆਂ ਲਾਟਾਂ ਅਤੇ ਕਾਲੇ ਧੂੰਏਂ ਦੇ ਗੁਬਾਰ ਦਿਖਾਈ ਦੇਣ ਲੱਗੇ।
ਮਿਲੀ ਜਾਣਕਾਰੀ ਅਨੁਸਾਰ ਇਹ ਟਰੱਕ ਕੋਲਡ ਡਰਿੰਕ ਦੀ ਸਪਲਾਈ ਲੈ ਕੇ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਚੱਲਦੇ ਟਰੱਕ ਦੇ ਪਿਛਲੇ ਟਾਇਰਾਂ ਵਿਚ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋਇਆ, ਜਿਸ ਤੋਂ ਬਾਅਦ ਅੱਗ ਭੜਕ ਉੱਠੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਡਰਾਈਵਰ ਨੇ ਸਿਆਣਪ ਵਰਤਦਿਆਂ ਤੁਰੰਤ ਟਰੱਕ ਨੂੰ ਸੜਕ ਕਿਨਾਰੇ ਰੋਕਿਆ ਅਤੇ ਆਪਣੀ ਜਾਨ ਬਚਾਉਣ ਲਈ ਵਾਹਨ ਤੋਂ ਬਾਹਰ ਨਿਕਲ ਆਇਆ।
ਘਟਨਾ ਦੌਰਾਨ ਸੜਕ ‘ਤੇ ਆਵਾਜਾਈ ਕਰ ਰਹੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਟਰੱਕ ਵਿਚੋਂ ਨਿਕਲ ਰਹੀਆਂ ਅੱਗ ਦੀਆਂ ਲਪਟਾਂ ਕਈ ਫੁੱਟ ਉੱਚਾਈ ਤੱਕ ਦਿਖਾਈ ਦਿੱਤੀਆਂ, ਜਦਕਿ ਸੰਘਣੇ ਕਾਲੇ ਧੂੰਏਂ ਨੇ ਪੂਰੇ ਇਲਾਕੇ ਨੂੰ ਆਪਣੀ ਚਪੇਟ ਵਿਚ ਲੈ ਲਿਆ। ਰਾਹਗੀਰਾਂ ਵੱਲੋਂ ਤੁਰੰਤ ਅੱਗ ਲੱਗਣ ਦੀ ਸੂਚਨਾ ਸਬੰਧਤ ਵਿਭਾਗਾਂ ਨੂੰ ਦਿੱਤੀ ਗਈ। ਹਾਲਾਂਕਿ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ, ਪਰ ਟਰੱਕ ਨੂੰ ਭਾਰੀ ਨੁਕਸਾਨ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਮੰਨਿਆ ਜਾ ਰਿਹਾ ਹੈ ਕਿ ਟਾਇਰਾਂ ਵਿਚ ਤਕਨੀਕੀ ਖਰਾਬੀ ਜਾਂ ਵੱਧ ਗਰਮੀ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਉੱਧਰ, ਦੋਰਾਹਾ ਪੁਲਸ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਨੇ ਇਸ ਘਟਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਧਿਕਾਰਿਕ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।
ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
NEXT STORY