ਲੁਧਿਆਣਾ (ਨਰਿੰਦਰ) : ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਸਥਿਤ ਇਕ ਕੱਪੜੇ ਦੀ ਫੈਕਟਰੀ 'ਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਦੌਰਾਨ ਫੈਕਟਰੀ 'ਚ ਪਈ ਮਸ਼ੀਨਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੀ ਅਤੇ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸਾਂ 'ਚ ਲੱਗ ਗਈ।
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫੈਕਟਰੀ ਦੇ ਮਾਲਕ ਮੁਤਾਬਕ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਹੈ ਪਰ ਫੈਕਟਰੀ 'ਚ ਲੱਗੀ ਲੱਖਾਂ ਦੀ ਮਸ਼ਨਰੀ ਪੂਰੀ ਤਰ੍ਹਾਂ ਸੁਆਹ ਹੋ ਚੁੱਕੀ ਹੈ।
ਜਾਣੋ ਸੰਗਰੂਰ ਤੋਂ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਰਾਜਦੇਵ ਖਾਲਸਾ ਦਾ ਪਿਛੋਕੜ
NEXT STORY