ਲੁਧਿਆਣਾ (ਨਰਿੰਦਰ) : ਸ਼ਹਿਰ ਦੇ ਮੋਤੀ ਨਗਰ 'ਚ ਸਥਿਤ ਟੀ-ਸ਼ਰਟਾਂ ਬਣਾਉਣ ਵਾਲੀ ਫੈਕਟਰੀ 'ਚ ਬੀਤੀ ਦੇਰ ਸ਼ਾਮ ਅੱਗ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਜਿਸ ਤੋਂ ਬਾਅਦ 5 ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾਇਆ, ਹਾਲਾਂਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਫੈਕਟਰੀ ਦੇ ਮਾਲਕ ਅਤੇ ਫਾਇਰ ਅਧਿਕਾਰੀ ਨੇ ਦੱਸਿਆ ਕਿ ਅੱਗ ਬੀਤੀ ਸ਼ਾਮ ਕਰੀਬ 6 ਵਜੇ ਲੱਗੀ, ਜਿਸ ਤੋਂ ਬਾਅਦ ਤੁਰੰਤ ਨੇੜੇ ਦੀਆਂ ਫੈਕਟਰੀ ਵਾਲਿਆਂ ਨੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਅੱਗ ਬੁਝਾਊ ਅਮਲੇ ਨੂੰ ਵੀ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਫੈਕਟਰੀ ਮਾਲਕ ਨੇ ਦੱਸਿਆ ਕਿ ਫੈਕਟਰੀ 'ਚ ਟੀ-ਸ਼ਰਟਾਂ ਬਣਾਈਆਂ ਜਾਂਦੀਆਂ ਸਨ ਅਤੇ ਅੱਗ ਲੱਗਣ ਕਾਰਨ ਅੰਦਰ ਪਿਆ ਕਰੋੜਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।
ਕੈਪਟਨ ਦੱਸਣ ਕੀ ਉਨ੍ਹਾਂ ਨੇ ਮਾਨਾਂਵਾਲਾ ਤੇ ਬਰਨਾਲਾ ਪੁਲਸ ਨੂੰ ਗੋਲੀਬਾਰੀ ਦਾ ਹੁਕਮ ਦਿੱਤਾ ਸੀ : ਅਕਾਲੀ ਦਲ
NEXT STORY