ਲੁਧਿਆਣਾ (ਨਰਿੰਦਰ) : ਇੱਥੇ ਫੋਕਲ ਪੁਆਇੰਟ ਫੇਜ਼-5 'ਚ ਇਕ ਫੈਕਟਰੀ ਨੂੰ ਬੀਤੀ ਰਾਤ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਅਤੇ ਇਸ ਘਟਨਾ ਦੌਰਾਨ ਫਾਇਰ ਬ੍ਰਿਗੇਡ ਦੇ 2 ਮੁਲਾਜ਼ਮ ਵੀ ਝੁਲਸ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਮੁੱਢਲਾ ਇਲਾਜ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਅੱਗ 'ਤੇ ਅਜੇ ਤੱਕ ਵੀ ਕਾਬੂ ਨਹੀਂ ਪਾਇਆ ਜਾ ਸਕਿਆ ਹੈ ਕਿਉਂਕਿ ਲੈਂਟਰ ਡਿਗਣ ਕਾਰਨ ਅੱਗ ਹੇਠਾਂ ਦੱਬ ਗਈ ਹੈ ਅਤੇ ਹੁਣ ਜੇ. ਸੀ. ਬੀ. ਮਸ਼ੀਨਾਂ ਰਾਹੀਂ ਮਲਬਾ ਹਟਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਫਾਇਰ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਿਆਂ ਕਰੀਬ 14 ਘੰਟੇ ਬੀਤ ਚੁੱਕੇ ਹਨ ਪਰ ਅਜੇ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਚੁੱਕੀਆਂ ਹਨ। ਇਸ ਫੈਕਟਰੀ 'ਚ ਪਲਾਸਟਿਕ ਦਾ ਸਮਾਨ ਅਤੇ ਸਾਈਕਲ ਦੇ ਪੁਰਜ਼ੇ ਬਣਾਏ ਜਾਂਦੇ ਹਨ, ਜਿਸ ਕਾਰਨ ਕਾਫੀ ਲੂਬਰੀਕਲ ਸਮਾਨ ਫੈਕਟਰੀ 'ਚ ਮੌਜੂਦ ਸੀ। ਇਸੇ ਕਰਕੇ ਅੱਗ 'ਤੇ ਕਾਬੂ ਪਾਉਣ 'ਚ ਕਾਫੀ ਮੁਸ਼ਕਲ ਆ ਰਹੀ ਹੈ।
ਬਠਿੰਡਾ ਏਮਜ਼ 'ਚ ਐੱਮ. ਬੀ. ਬੀ. ਐੱਸ. ਦੇ ਪਹਿਲੇ ਬੈਚ ਦੀ ਕਾਊਂਸਲਿੰਗ ਸ਼ੁਰੂ
NEXT STORY