ਭਵਾਨੀਗੜ੍ਹ (ਕਾਂਸਲ) : ਸੰਗਰੂਰ ਦੇ ਪਿੰਡ ਹਰਕਿਸ਼ਨਪੁਰਾ ਵਿਖੇ ਖੇਤਾਂ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰੀ। ਇਸ ਘਟਨਾ ਵਿੱਚ ਇਕ ਕਿਸਾਨ ਦੀ 35 ਟਰਾਲੀਆਂ ਦੇ ਕਰੀਬ ਤੂੜੀ ਅਤੇ ਇਕ ਕਬਾੜੀਏ ਦੀ ਦੁਕਾਨ ਦਾ ਸਮਾਨ ਸੜ ਗਿਆ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।
ਇਹ ਵੀ ਪੜ੍ਹੋ- ਕੈਨੇਡਾ ਸੜਕ ਹਾਦਸੇ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਵਿਅਕਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਹਰਭਜਨ ਸਿੰਘ ਵਾਸੀ ਪਿੰਡ ਝਨੇੜੀ ਨੇ ਦੱਸਿਆ ਕਿ ਉਨ੍ਹਾਂ ਪਿੰਡ ਹਰਕਿਸ਼ਨਪੁਰਾ ਵਿਖੇ ਸੈਂਡੀ ਮਾਨ ਦੀ ਠੇਕੇ ’ਤੇ ਜ਼ਮੀਨ ਲਈ ਹੈ। ਜਿਸ ’ਚ ਉਨ੍ਹਾਂ ਵਲੋਂ ਰੀਪਰ ਰਾਹੀਂ ਤੂੜੀ ਇਕ ਥਾਂ ’ਤੇ ਇਕੱਠੀ ਕੀਤੀ ਜਾ ਰਹੀ ਸੀ। ਇਸ ਦੌਰਾਨ ਤੂੜੀ ਨਾਲ ਭਰੀ ਟਰਾਲੀ ‘ਚ ਅਚਾਨਕ ਅੱਗ ਲੱਗ ਗਈ, ਜਿਸ ਦਾ ਉਨ੍ਹਾਂ ਨੂੰ ਮੌਕੇ ’ਤੇ ਪਤਾ ਨਹੀਂ ਲੱਗਿਆ ਅਤੇ ਜਦੋਂ ਉਨ੍ਹਾਂ ਨੇ ਤੂੜੀ ਨਾਲ ਭਰੀ ਟਰਾਲੀ ਢੇਰੀ ਕੀਤੀ ਤਾਂ ਤੇਜ ਹਵਾ ਕਾਰਨ ਅੱਗ ਭੜਕ ਗਈ। ਬੇਕਾਬੂ ਹੋਈ ਇਸ ਅੱਗ ਨੇ ਤੂੜੀ ਦੇ ਨਾਲ-ਨਾਲ ਖੇਤਾਂ ਖੜੇ ਕਰਚਿਆਂ ਅਤੇ ਨੇੜੇ ਹੀ ਸਥਿਤ ਇਕ ਕਬਾੜੀਏ ਦੀ ਦੁਕਾਨ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ। ਕਿਸਾਨਾਂ ਨੇ ਇਹ ਦੋਸ਼ ਲਗਾਇਆ ਕਿ ਤੂੜੀ ਵਾਲੀ ਟਰਾਲੀ ’ਚ ਅੱਗ ਕਥਿਤ ਤੌਰ ’ਤੇ ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ।
ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਆਪਣੇ ਤੌਰ ’ਤੇ ਅੱਗ ਬੁਝਾਉਣ ਦੇ ਯਤਨ ਕਰਦਿਆਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਇਸ ਘਟਨਾ ਸਬੰਧੀ ਸੂਚਿਤ ਕੀਤਾ, ਪਰ ਅੱਗ ਬੁਝਾਊ ਗੱਡੀ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਕਰੀਬ 35 ਟਰਾਲੀਆਂ ਤੂੜੀ ਸੜ ਕੇ ਸੁਆਹ ਹੋ ਗਈ। ਕਬਾੜ ਦੀ ਦੁਕਾਨ ਦੇ ਮਾਲਕ ਮਨਜੀਤ ਸਿੰਘ ਪੁੱਤਰ ਲਾਲ ਚੰਦ ਨੇ ਦੱਸਿਆ ਕਿ ਅੱਗ ਲੱਗਣ ਦੀ ਇਸ ਘਟਨਾ ’ਚ ਉਸ ਦਾ ਵੀ ਕਰੀਬ ਢਾਈ ਲੱਖ ਰੁਪਏ ਦਾ ਕਬਾੜ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਨੂੰ ਵੱਡਾ ਝਟਕਾ, ਲੋਕ ਸਭਾ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਟਿਕਟ ਵੀ ਕੀਤੀ ਵਾਪਸ
NEXT STORY